29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜ਼ਿਲ੍ਹੇ ਅੰਦਰ 2,88,110 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਤੇ ਸੰਬੰਧਿਤ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 29-10-2026
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਤੇ ਸੰਬੰਧਿਤ ਅਧਿਕਾਰੀਆਂ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖ਼ਰੀਦ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 27 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 3,09,299 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2,88,110 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1,51,725.12 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਥਾਣਾ ਲੱਖੇਵਾਲੀ ਅੱਗੇ ਰੋਸ ਧਰਨਾ
Ad Position 24