ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾ ਚੌਥ ਤਿਉਹਾਰ ਨੂੰ ਲੈ ਕੇ ਲੱਗਿਆ ਮੁਫ਼ਤ ਮਹਿੰਦੀ ਮੇਲਾ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਰਵਾ ਚੌਥ ਦਾ ਤਿਉਹਾਰ ਮਨਾਉਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦੁਰਗਾ ਮੰਦਰ ਵਿਖੇ ਮੁਫ਼ਤ ਮਹਿੰਦੀ ਮੇਲਾ ਲਗਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਡੀ ਗਿਣਤੀ ਔਰਤਾਂ ਤੇ ਮੁਟਿਆਰਾਂ ਨੇ ਪਹੁੰਚ ਕੇ ਆਪਣੇ ਹੱਥਾਂ ’ਤੇ ਮਹਿੰਦੀ ਲਵਾਈ।
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਰਵਾ ਚੌਥ ਦਾ ਤਿਉਹਾਰ ਮਨਾਉਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਦੁਰਗਾ ਮੰਦਰ ਵਿਖੇ ਮੁਫ਼ਤ ਮਹਿੰਦੀ ਮੇਲਾ ਲਗਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਡੀ ਗਿਣਤੀ ਔਰਤਾਂ ਤੇ ਮੁਟਿਆਰਾਂ ਨੇ ਪਹੁੰਚ ਕੇ ਆਪਣੇ ਹੱਥਾਂ ’ਤੇ ਮਹਿੰਦੀ ਲਵਾਈ। ਇਹ ਵਿਸ਼ੇਸ਼ ਉਪਰਾਲਾ ਅਗਰਵਾਲ ਸਭਾ ਅਤੇ ਸ੍ਰੀਮਦ ਭਾਗਵਤ ਕਥਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਵਲੋਂ ਕੀਤਾ ਗਿਆ। ਮੇਲੇ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਔਰਤਾਂ ਤੇ ਮੁਟਿਆਰਾਂ ਦੀ ਆਮਦ ਲੱਗੀ ਰਹੀ। ਇਸ ਉਪਰਾਲੇ ਦੀ ਖ਼ਾਸ ਗੱਲ ਇਹ ਰਹੀ ਕਿ ਮਹਿੰਦੀ ਲਵਾਉਣ ਲਈ ਕਿਸੇ ਵੀ ਔਰਤ ਤੋਂ ਕੋਈ ਪੈਸਾ ਨਹੀਂ ਲਿਆ ਗਿਆ। ਮਹਿੰਦੀ ਲਵਾਉਣ ਉਪਰੰਤ ਔਰਤਾਂ ਨੂੰ ਮੋਰਛੜੀ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਕਰਵਾਚੌਥ ਦੇ ਤਿਉਹਾਰ ਨੂੰ ਲੈ ਕੇ ਔਰਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਤਰਸੇਮ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਦੀ ਵਿਸ਼ੇਸ਼ਤਾ ਇਹ ਵੀ ਰਹੀ ਕਿ ਔਰਤਾਂ ਵਲੋਂ ਹੀ ਔਰਤਾਂ ਦੇ ਹੱਥਾਂ ’ਤੇ ਮਹਿੰਦੀ ਲਾਈ ਗਈ। ਸਨਾਤਨ ਸੰਸਕ੍ਰਿਤੀ ਤੇ ਤਿਉਹਾਰਾਂ ਦੀਆਂ ਰਵਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਗਏ ਇਸ ਉਪਰਾਲੇ ਦੀ ਹਾਜ਼ਰੀਨ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸੁਸਾਇਟੀ ਵਲੋਂ ਕੁਲਦੀਪ ਗੋਇਲ, ਅਜੈ ਕੁੱਛਲ, ਰਾਜਨ ਬਾਂਸਲ, ਈਸ਼ਵਰ ਗਰਗ, ਪੰਡਿਤ ਆਦੇਸ਼ ਸ਼ਰਮਾ ਮੰਨੂ, ਰਾਜੂ ਸ਼ਰਮਾ, ਨਵੀਨ ਕੁਮਾਰ ਮੋਰਵਾਲ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।