ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਈ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਨਿਰਮਾਣ, ਵਿਕਰੀ ਅਤੇ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਆਬਕਾਰੀ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸੁਨੀਲ ਗੁਪਤਾ ਸਹਾਇਕ ਕਮਿਸ਼ਨਰ ਆਬਕਾਰੀ ਅਤੇ ਆਬਕਾਰੀ ਅਫ਼ਸਰ ਜੈਸਲਪ੍ਰੀਤ ਸਿੰਘ ਦੇ ਮਾਰਗ ਦਰਸ਼ਨ ਅਨੁਸਾਰ ਵਿਭਾਗੀ ਅਧਿਕਾਰੀਆਂ ਨੇ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਨਿਰਮਾਣ, ਵਿਕਰੀ ਅਤੇ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਆਬਕਾਰੀ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸੁਨੀਲ ਗੁਪਤਾ ਸਹਾਇਕ ਕਮਿਸ਼ਨਰ ਆਬਕਾਰੀ ਅਤੇ ਆਬਕਾਰੀ ਅਫ਼ਸਰ ਜੈਸਲਪ੍ਰੀਤ ਸਿੰਘ ਦੇ ਮਾਰਗ ਦਰਸ਼ਨ ਅਨੁਸਾਰ ਵਿਭਾਗੀ ਅਧਿਕਾਰੀਆਂ ਨੇ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਮੁਹਿੰਮ ਦੌਰਾਨ ਆਬਕਾਰੀ ਇੰਸਪੈਕਟਰ ਮੁਨੀਸ਼ ਕਥੂਰੀਆ ਅਤੇ ਆਬਕਾਰੀ ਇੰਸਪੈਕਟਰ ਤਜਿੰਦਰ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਨਾਜਾਇਜ਼ ਤਰੀਕੇ ਨਾਲ ਤਿਆਰ ਕੀਤੀ ਸ਼ਰਾਬ ਦਾ ਸੇਵਨ ਸਿਹਤ ਲਈ ਗੰਭੀਰ ਖ਼ਤਰੇ ਪੈਦਾ ਕਰ ਸਕਦਾ ਹੈ। ਅਜਿਹੀ ਸ਼ਰਾਬ ਵਿਚ ਹਾਨੀਕਾਰਕ ਪਦਾਰਥਾਂ ਦੀ ਮੌਜੂਦਗੀ ਕਾਰਨ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ ਅਤੇ ਇਸ ਦੇ ਨਿਰਮਾਣ, ਵਿਕਰੀ ਤੇ ਤਸਕਰੀ ਵਰਗੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ। ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਸਮਾਜ ਅਤੇ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਦੀ ਰੋਕਥਾਮ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।