ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਸੈਮੀਨਾਰ ਕਰਵਾਇਆ ਮਾਤਾ-ਪਿਤਾ ਦੀ ਯਾਦ ’ਚ ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਸੁਸਾਇਟੀ ਦੇ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੇ ਸਵ. ਪਿਤਾ ਅਮਰ ਸਿੰਘ ਅਤੇ ਮਾਤਾ ਕੇਸਰ ਕੌਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਗੁਰਿੰਦਰ ਸਿੰਘ ਮਹਿੰਦੀਰੱਤਾ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਮੀਤਾ, ਸੈਨੇਟ ਮੈਂਬਰ ਤੇ ਪ੍ਰਿੰਸੀਪਲ ਕਪਿਲ ਸ਼ਰਮਾ ਤੇ ਹੋਰ।
30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਸੁਸਾਇਟੀ ਦੇ ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੇ ਸਵ. ਪਿਤਾ ਅਮਰ ਸਿੰਘ ਅਤੇ ਮਾਤਾ ਕੇਸਰ ਕੌਰ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜਿੱਥੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਉਥੇ ਹੀ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਚੰਗੇ ਆਚਰਨ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਟਾਇਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਬੀਬੀ ਸੁਰਿੰਦਰ ਕੌਰ ਤੇ ਬੀਬੀ ਚਰਨਜੀਤ ਕੌਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਆਪਣੇ ਸੰਬੋਧਨ ਦੌਰਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਆਪਣੇ ਮਾਤਾ-ਪਿਤਾ ਵਲੋਂ ਦਿੱਤੀਆਂ ਸਿੱਖਿਆਵਾਂ ਅਤੇ ਸੰਸਕਾਰਾਂ ਨੂੰ ਯਾਦ ਕਰਦਿਆਂ ਕਿਹਾ ਕਿ ਮਾਪਿਆਂ ਦੀਆਂ ਸਿੱਖਿਆਵਾਂ ਮਨੁੱਖ ਦੇ ਜੀਵਨ ਦੀ ਮਜ਼ਬੂਤ ਨੀਂਹ ਹੁੰਦੀਆਂ ਹਨ। ਸੁਸਾਇਟੀ ਦੇ ਵਿੱਤ ਸਕੱਤਰ ਮਾਸਟਰ ਸੋਮਨਾਥ ਅਰੋੜਾ, ਇੰਜੀਨੀਅਰ ਹਰਿੰਦਰ ਸਿੰਘ ਰਿੱਕੀ ਅਤੇ ਐਲ.ਆਈ.ਸੀ. ਸਲਾਹਕਾਰ ਵਰਿੰਦਰਪਾਲ ਸਿੰਘ ਅਰਨੇਜਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਨੈਤਿਕਤਾ ਵੀ ਜੀਵਨ ਵਿੱਚ ਬਹੁਤ ਮਹੱਤਵ ਰੱਖਦੇ ਹਨ। ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਸੀਨੀਅਰ ਪੱਤਰਕਾਰ ਗੁਰਮੀਤ ਸਿੰਘ ਮੀਤਾ ਨੇ ਸੁਸਾਇਟੀ ਦੇ ਉਦੇਸ਼ਾਂ ਅਤੇ ਸਮਾਜ ਸੇਵੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਕਪਿਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਦਿਆਰਥੀ ਜੀਵਨ ਦੌਰਾਨ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਬਹੁਤ ਸਾਰੇ ਸੈਮੀਨਾਰ ਦੇਖੇ ਹਨ, ਪਰ ਇਸ ਸੈਮੀਨਾਰ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਬਹੁਤ ਪ੍ਰਭਾਵਿਤ ਕੀਤਾ ਹੈ। ਚਮਕੌਰ ਸਿੰਘ ਭੰਗਚੜੀ, ਬਲਜਿੰਦਰ ਕੌਰ, ਸੁਖਜੀਤ ਕੌਰ ਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਅਜਿਹੇ ਸਾਰਥਕ ਸਮਾਗਮ ਕਰਵਾਉਣ ਲਈ ਪ੍ਰੇਰਿਤ ਹੋਏ ਹਨ। ਇਸ ਮੌਕੇ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕਰਕੇ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ। ਸਮਾਗਮ ਦੇ ਅੰਤ ਵਿਚ 6ਵੀਂ ਤੋਂ 12ਵੀਂ ਜਮਾਤ ਤੱਕ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਮੁੱਖ ਮਹਿਮਾਨ ਸੁਰਿੰਦਰ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।