29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਉਘੇ ਸਮਾਜ ਸੇਵੀ ਡਾ. ਐਸ.

Ad Position 21
No active advertisement
ਅਜੀਤ ਡੈਸਕ 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਉਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 27 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ 30 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਹ ਸਹਾਇਤਾ ਰਾਸ਼ੀ ਦੇ ਚੈਕ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਵੰਡੇ ਗਏ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲੇ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ ਅਤੇ ਲੰਮੇ ਸਮੇਂ ਤੋਂ ਬਿਮਾਰੀ ਕਾਰਨ ਕੰਮ ਕਰਨ ਤੋਂ ਅਸਮਰੱਥ ਹਨ। ਘਰਾਂ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਰਕੇ ਉਨ੍ਹਾਂ ਲਈ ਆਪਣੀਆਂ ਦਵਾਈਆਂ ਦਾ ਖ਼ਰਚਾ ਚੁੱਕਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਓਬਰਾਏ ਦੀ ਅਗਵਾਈ ਹੇਠ ਟਰੱਸਟ ਵਲੋਂ ਸਮਾਜ ਦੇ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਮਦਦ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੇ ਡਾ. ਓਬਰਾਏ ਅਤੇ ਟਰੱਸਟ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਸੇਵਾ ਮੁਕਤ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਸੇਵਾ ਮੁਕਤ ਬੈਂਕ ਮੈਨੇਜਰ ਤੇ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਸੇਵਾ ਮੁਕਤ ਪ੍ਰਿੰਸੀਪਲ, ਅਸ਼ੋਕ ਕੁਮਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ, ਮਾਸਟਰ ਰਾਜਿੰਦਰ ਸਿੰਘ ਸਮੇਤ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਆਪਣੇ ਗ੍ਰਾਹਕਾਂ ਨੂੰ ਘਟੀਆ ਦਰਜੇ ਦੀ ਮਠਿਆਈ ਨਾ ਵੇਚਣ-ਕੁਲਬੀਰ ਸਿੰਘ ਮੱਤਾ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਸੈਮੀਨਾਰ ਕਰਵਾਇਆ ਮਾਤਾ-ਪਿਤਾ ਦੀ ਯਾਦ ’ਚ ਸਰਕਾਰੀ ਸਕੂਲ ਦੇ ਹੋਣਹਾਰ ਵਿ...
Ad Position 24