29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡੀ.ਏ.ਪੀ. ਖ਼ਾਦ ਦੀ ਕਾਲਾਬਾਜ਼ਾਰੀ ਰੋਕਣ ਅਤੇ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਵਿਖੇ ਜ਼ਿਲ੍ਹਾ ਕਮੇਟੀ ਮੈਂਬਰ ਸਰਜੀਤ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਕਣਕ ਦੀ ਬਿਜਾਈ ਲਈ ਡੀ.

Ad Position 21
No active advertisement
ਅਜੀਤ ਡੈਸਕ 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਵਿਖੇ ਜ਼ਿਲ੍ਹਾ ਕਮੇਟੀ ਮੈਂਬਰ ਸਰਜੀਤ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖ਼ਾਦ ਦਾ ਢੁਕਵਾਂ ਪ੍ਰਬੰਧ ਕਰਨ, ਖ਼ਾਦ ਦੀ ਕਾਲਾਬਾਜ਼ਾਰੀ ਰੋਕਣ, ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਅਤੇ ਨਹਿਰੀ ਪਾਣੀ ਛੱਡਣ ਸਮੇਤ ਕਈ ਅਹਿਮ ਮੰਗਾਂ ਉਠਾਈਆਂ ਗਈਆਂ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਣਕ ਦੀ ਬਿਜਾਈ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਲੋੜ ਅਨੁਸਾਰ ਡੀ.ਏ.ਪੀ. ਖ਼ਾਦ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਖ਼ਾਦ ਲੈਣ ਲਈ ਖ਼ੱਜਲ-ਖ਼ੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੀ ਕਾਲਾਬਾਜ਼ਾਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਖ਼ਾਦ ਦੇ ਨਾਲ ਕਿਸੇ ਵੀ ਕਿਸਮ ਦਾ ਫ਼ਾਲਤੂ ਸਾਮਾਨ ਖ਼ਰੀਦਣ ਲਈ ਕਿਸਾਨਾਂ ਨੂੰ ਮਜ਼ਬੂਰ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਵਿਚ ਪਹਿਲਾਂ ਵਾਂਗ ਲੈਣ-ਦੇਣ ਦੀ ਵਿਵਸਥਾ ਜਾਰੀ ਰੱਖਣ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਇਸ ਵਿਚ ਅਜਿਹਾ ਕੋਈ ਬਦਲਾਅ ਨਾ ਕੀਤਾ ਜਾਵੇ, ਜਿਸ ਨਾਲ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇ। ਮੀਟਿੰਗ ਦੌਰਾਨ ਮੂਲਿਆਂ ਵਾਲੇ ਮਾਈਨਰ ਵਿਚ ਨਹਿਰੀ ਪਾਣੀ ਛੱਡਣ ਦੀ ਮੰਗ ਵੀ ਉਠਾਈ ਗਈ। ਕਿਸਾਨਾਂ ਨੇ ਕਿਹਾ ਕਿ ਨਰਮੇ ਵਾਲੇ ਖੇਤਾਂ ਵਿਚ ਨਹਿਰੀ ਪਾਣੀ ਨਾਲ ਰੌਣੀ ਕਰਕੇ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਇਸ ਲਈ ਸੰਬੰਧਿਤ ਵਿਭਾਗ ਵਲੋਂ ਤੁਰੰਤ ਪਾਣੀ ਛੱਡਣ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ। ਕਿਸਾਨ ਆਗੂਆਂ ਨੇ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਪੱਕੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਫ਼ਸਲਾਂ ਦੀ ਹਾਲੇ ਤੱਕ ਗਿਰਦਾਵਰੀ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਵਲੋਂ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਢੁਕਵਾਂ ਮੁਆਵਜ਼ਾ ਪਾਇਆ ਜਾਵੇ। ਇਸ ਮੌਕੇ ਮਾਨਸਾ ਵਿਖੇ ਭਾਈ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ ਲੱਗੇ ਸ਼ਾਂਤਮਈ ਧਰਨੇ ਦਾ ਮਾਮਲਾ ਵੀ ਵਿਚਾਰਿਆ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਤੇ ਸਰਕਾਰ ਵਲੋਂ ਬੇਵਜ੍ਹਾ ਗ੍ਰਿਫ਼ਤਾਰੀਆਂ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਜਾਣ ਵਾਲੇ ਰਾਹਗੀਰਾਂ ਨੂੰ ਵੀ ਪ੍ਰੇਸ਼ਾਨ ਕਰਨਾ ਗ਼ਲਤ ਹੈ। ਆਗੂਆਂ ਨੇ ਕਿਹਾ ਕਿ ਸਿੱਖ ਸੰਗਤਾਂ ਅਤੇ ਕਿਸਾਨ ਜਥੇਬੰਦੀਆਂ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਨਗੀਆਂ। ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਸੰਗੂਧੌਣ, ਸ਼ਵਿੰਦਰ ਸਿੰਘ ਰੁਪਾਣਾ, ਗੁਰਚਰਨ ਸਿੰਘ, ਗੁਰਸੇਵਕ ਸਿੰਘ ਲਖਮੀਰੇਆਣਾ, ਬੇਅੰਤ ਸਿੰਘ ਬਲਮਗੜ੍ਹ, ਛਿੰਦਰਪਾਲ ਸਿੰਘ ਮੁਕਤਸਰ, ਸੁਖਮੰਦਰ ਸਿੰਘ ਚੱਕ ਮੋਤਲੇਵਾਲਾ, ਜਸਵੰਤ ਸਿੰਘ ਕੋਟਲੀ ਸੰਘਰ, ਬਚਿੱਤਰ ਸਿੰਘ ਭਗਵਾਨਪੁਰਾ, ਦਰਸ਼ਨ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਆਤਮਾ ਸਿੰਘ ਮੌੜ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਖੇਤਰਪਾਲ ਮੰਦਰ ਕਮੇਟੀ ਵਲੋਂ ਵਿਸ਼ਾਲ ਜਾਗਰਣ ਕਰਵਾਇਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾ ਚੌਥ ਮੌਕੇ ਲੱਗੀਆਂ ਰੌਣਕਾਂ ਸੁਹਾਗਣਾਂ ਨੇ ਪਤੀ ਦੀ ਲੰਮੀ ਉਮਰ ਲਈ ਕਰਵਾ ਚੌਥ ਦਾ ਵਰਤ ਰੱ...
Ad Position 24