29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥਣਾਂ ਦੀ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਿੰਦੀ ਦੇ ਸੁੰਦਰ ਤੇ ਆਕਰਸ਼ਕ ਡਿਜ਼ਾਈਨ ਤਿਆਰ ਕੀਤੇ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥਣਾਂ ਦੀ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਮਹਿੰਦੀ ਦੇ ਸੁੰਦਰ ਤੇ ਆਕਰਸ਼ਕ ਡਿਜ਼ਾਈਨ ਤਿਆਰ ਕੀਤੇ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਰਵਾਇਤੀ ਤੇ ਆਧੁਨਿਕ ਮਹਿੰਦੀ ਡਿਜ਼ਾਈਨਾਂ ਰਾਹੀਂ ਆਪਣੀ ਸਿਰਜਣਾਤਮਕ ਸੋਚ ਤੇ ਕਲਾਤਮਕ ਯੋਗਤਾ ਦਾ ਪ੍ਰਗਟਾਵਾ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਸੂਖ਼ਮ ਕਲਾ ਪ੍ਰਤੀ ਰੁਚੀ ਤੇ ਭਾਰਤੀ ਸੱਭਿਆਚਾਰਕ ਪਰੰਪਰਾਵਾਂ ਪ੍ਰਤੀ ਲਗਾਅ ਨੂੰ ਵੀ ਉਤਸ਼ਾਹ ਮਿਲਿਆ। ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪ੍ਰਿੰਸੀਪਲ ਜੋਗਿੰਦਰ ਤਨੇਜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਨ੍ਹਾਂ ਨਾਲ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਤੇ ਨਵੀਆਂ ਕਲਾਵਾਂ ਸਿੱਖਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਬੋਲੀ ਰਾਹੀਂ 34 ਵਾਹਨ ਨਿਲਾਮ ਅਗਲੀ ਖ਼ਬਰ ਬਾਬਾ ਖੇਤਰਪਾਲ ਮੰਦਰ ਕਮੇਟੀ ਵਲੋਂ ਵਿਸ਼ਾਲ ਜਾਗਰਣ ਕਰਵਾਇਆ
Ad Position 24