29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਬੋਲੀ ਰਾਹੀਂ 34 ਵਾਹਨ ਨਿਲਾਮ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਨਾਲ ਸੰਬੰਧਿਤ ਥਾਣਿਆਂ ਵਿਚ ਖੜ੍ਹੇ ਲਾਵਾਰਸ ਵਾਹਨਾਂ ਦੇ ਨਿਪਟਾਰੇ ਲਈ ਕੀਤੀ ਕਾਰਵਾਈ ਤਹਿਤ ਅੱਜ ਖੁੱਲ੍ਹੀ ਬੋਲੀ ਰਾਹੀਂ 34 ਵਾਹਨ ਨਿਲਾਮ ਕੀਤੇ ਗਏ। ਇਨ੍ਹਾਂ ਵਾਹਨਾਂ ਦੀ ਨਿਲਾਮੀ ਤੋਂ ਪ੍ਰਾਪਤ ਹੋਣ ਵਾਲੀ ਜੀ.

Ad Position 21
No active advertisement
ਪੁਲਿਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਵਾਹਨਾਂ ਨੂੰ ਨਿਲਾਮ ਕਰਨ ਲਈ ਕੀਤੀ ਜਾ ਰਹੀ ਬੋਲੀ ਦਾ ਦ੍ਰਿਸ਼। 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਨਾਲ ਸੰਬੰਧਿਤ ਥਾਣਿਆਂ ਵਿਚ ਖੜ੍ਹੇ ਲਾਵਾਰਸ ਵਾਹਨਾਂ ਦੇ ਨਿਪਟਾਰੇ ਲਈ ਕੀਤੀ ਕਾਰਵਾਈ ਤਹਿਤ ਅੱਜ ਖੁੱਲ੍ਹੀ ਬੋਲੀ ਰਾਹੀਂ 34 ਵਾਹਨ ਨਿਲਾਮ ਕੀਤੇ ਗਏ। ਇਨ੍ਹਾਂ ਵਾਹਨਾਂ ਦੀ ਨਿਲਾਮੀ ਤੋਂ ਪ੍ਰਾਪਤ ਹੋਣ ਵਾਲੀ ਜੀ.ਐਸ.ਟੀ. ਸਮੇਤ 2,67,270 ਰੁਪਏ ਦੀ ਰਕਮ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਮੁਕੱਦਮਿਆਂ ਨਾਲ ਸੰਬੰਧਿਤ ਕਾਫ਼ੀ ਗਿਣਤੀ ’ਚ ਵਾਹਨ ਲੰਮੇ ਸਮੇਂ ਤੋਂ ਖੜ੍ਹੇ ਸਨ। ਇਨ੍ਹਾਂ ਵਿਚੋਂ ਕਈ ਵਾਹਨਾਂ ਨਾਲ ਸੰਬੰਧਿਤ ਮੁਕੱਦਮਿਆਂ ਦਾ ਨਿਪਟਾਰਾ ਹੋ ਚੁੱਕਾ ਸੀ, ਪਰ ਕਿਸੇ ਵੀ ਵਿਅਕਤੀ ਵਲੋਂ ਇਨ੍ਹਾਂ ਉਪਰ ਆਪਣਾ ਦਾਅਵਾ ਪੇਸ਼ ਨਹੀਂ ਕੀਤਾ ਗਿਆ ਸੀ। ਇਨ੍ਹਾਂ ਵਾਹਨਾਂ ਕਾਰਨ ਥਾਣਿਆਂ ਵਿਚ ਕਾਫ਼ੀ ਜਗ੍ਹਾ ਘਿਰੀ ਹੋਈ ਸੀ, ਜਿਸ ਕਰਕੇ ਪੁਲਿਸ ਦੇ ਰੋਜ਼ਾਨਾ ਕੰਮਕਾਜ ਵਿਚ ਵੀ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਵਾਹਨ ਨਿਪਟਾਰਾ ਕਮੇਟੀ ਦੇ ਮੈਂਬਰਾਂ ਦੀ ਮੌਜੂਦਗੀ ਵਿਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਕੁੱਲ 34 ਵਾਹਨਾਂ ਦੀ ਨਿਲਾਮੀ ਕਰਵਾਈ ਗਈ। ਇਨ੍ਹਾਂ ਵਿਚ 28 ਦੋਪਹੀਆ ਅਤੇ 6 ਚਾਰ ਪਹੀਆ ਵਾਹਨ ਸ਼ਾਮਿਲ ਸਨ। ਇਨ੍ਹਾਂ ਵਾਹਨਾਂ ਦੀ ਰਾਖਵੀਂ ਕੀਮਤ 2,18,500 ਰੁਪਏ ਰੱਖੀ ਗਈ ਸੀ, ਜਦਕਿ ਖੁੱਲ੍ਹੀ ਬੋਲੀ ਦੌਰਾਨ ਇਨ੍ਹਾਂ ਨੂੰ 2,26,500 ਰੁਪਏ ਵਿਚ ਨਿਲਾਮ ਕੀਤਾ ਗਿਆ। ਇਸ ਰਕਮ ਉਪਰ 18 ਫ਼ੀਸਦੀ ਜੀ.ਐਸ.ਟੀ. ਦੇ 40,770 ਰੁਪਏ ਜੋੜਨ ਨਾਲ ਨਿਲਾਮੀ ਦੀ ਕੁੱਲ ਰਕਮ 2,67,270 ਰੁਪਏ ਬਣਦੀ ਹੈ। ਇਸ ਨਿਲਾਮੀ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਬੋਲੀਕਾਰਾਂ ਨੇ ਭਾਗ ਲਿਆ। ਵਾਹਨਾਂ ਨੂੰ ਦੋ ਵੱਖ-ਵੱਖ ਲਾਟਾਂ ਵਿਚ ਵੰਡਿਆ ਗਿਆ ਸੀ ਅਤੇ ਦੋਵਾਂ ਲਾਟਾਂ ਦੀ ਸਭ ਤੋਂ ਵੱਧ ਬੋਲੀ ਲਕਸ਼ ਟਰੇਡਰਜ਼ ਮਲੋਟ ਵਲੋਂ ਦਿੱਤੀ ਗਈ। ਇਸ ਮੌਕੇ ਡੀ.ਐਸ.ਪੀ. (ਐਚ.) ਜੋਰਾ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੀ ਮੀਟਿੰਗ ਨੂੰ ਸਫ਼ਲ ਬਣਾਉਣ ’ਤੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ
Ad Position 24