31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਤਿਆਰ ਬੈਠੇ ਹਨ-ਟੋਨਾ ਬਰਾੜ

ਮੰਡੀ ਲੱਖੇਵਾਲੀ, 30 ਅਕਤੂਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਯੂਥ ਹਲਕਾ ਪ੍ਰਧਾਨ ਮਲੋਟ ਐਡਵੋਕੇਟ ਗੁਰਮਿੰਦਰ ਸਿੰਘ ਟੋਨਾ ਬਰਾੜ ਨੇ ਹਲਕੇ ਦੇ ਸਮੂਹ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੀ ਵਰਕਰ ਮੀਟਿੰਗ ’ਚ ਪੁੱਜ ਕੇ ਪਾਰਟੀ ਦਾ ਹੌਂਸਲਾ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰ ਘ ਝਿੰਜਰ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ ਸੀ ਅਤੇ ਨੌਜਵਾਨਾਂ ਦੇ ਇਸ ਉਤਸ਼ਾਹ ਨੇ ਮਲੋਟ ਵਿਧਾਨ ਸਭਾ ਹਲਕੇ ਦੀ ਸੀਟ ’ਤੇ ਜਿੱਤ ਦੀ ਪੱਕੀ ਮੋਹਰ ਲਗਾ ਦਿੱਤੀ ਜਾਪਦੀ ਹੈ।

Ad Position 21
No active advertisement
ਅਜੀਤ ਡੈਸਕ 31-10-2026
ਮੰਡੀ ਲੱਖੇਵਾਲੀ, 30 ਅਕਤੂਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਯੂਥ ਹਲਕਾ ਪ੍ਰਧਾਨ ਮਲੋਟ ਐਡਵੋਕੇਟ ਗੁਰਮਿੰਦਰ ਸਿੰਘ ਟੋਨਾ ਬਰਾੜ ਨੇ ਹਲਕੇ ਦੇ ਸਮੂਹ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੀ ਵਰਕਰ ਮੀਟਿੰਗ ’ਚ ਪੁੱਜ ਕੇ ਪਾਰਟੀ ਦਾ ਹੌਂਸਲਾ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰ ਘ ਝਿੰਜਰ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ ਸੀ ਅਤੇ ਨੌਜਵਾਨਾਂ ਦੇ ਇਸ ਉਤਸ਼ਾਹ ਨੇ ਮਲੋਟ ਵਿਧਾਨ ਸਭਾ ਹਲਕੇ ਦੀ ਸੀਟ ’ਤੇ ਜਿੱਤ ਦੀ ਪੱਕੀ ਮੋਹਰ ਲਗਾ ਦਿੱਤੀ ਜਾਪਦੀ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਕਾਂਗਰਸ ਪਾਰਟੀ ਅਤੇ ਹੁਣ ਆਮ ਆਦਮੀ ਪਾਰਟੀ ਨੇ ਜਿਸ ਖ਼ਤਰਨਾਕ ਮੋੜ ’ਤੇ ਖ਼ੁਸ਼ਹਾਲ ਵੱਸਦੇ ਪੰਜਾਬ ਨੂੰ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਉਸ ਨੂੰ ਕੇਵਲ ਤੇ ਕੇਵਲ ਪੰਜਾਬ ਦੀ ਆਪਣੀ ਇਕਲੌਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਬਚਾ ਸਕਦਾ ਹੈ। ਇਸੇ ਲਈ ਤਾਂ ਪੰਜਾਬ ਦੀ ਸਮੁੱਚੀ ਜਨਤਾ ਹੁਣ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹੋਈ ਬੈਠੀ ਹੈ। ਇਸ ਵਾਰ ਇਸ ਸਰਕਾਰ ਨੂੰ ਬਣਾਉਣ ਵਿਚ ਯੂਥ ਅਕਾਲੀ ਦਲ ਵਿਸ਼ੇਸ਼ ਭੂਮਿਕਾ ਨਿਭਾਉਣ ਜਾ ਰਿਹਾ ਹੈ, ਜਿਸ ਲਈ ਹੁਣੇ ਤੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ-ਕਰਨ ਕੌਰ ਬਰਾੜ ਅਗਲੀ ਖ਼ਬਰ ਕਿਸਾਨ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ-ਡੀ. ਸੀ.
Ad Position 24