31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲੇ ਸ਼ੁਰੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਅਰਦਾਸ ਉਪਰੰਤ ਪਹਿਲੇ ਪੜਾਅ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਵਲੋਂ ਜ਼ਿਲ੍ਹੇ ਦੇ 125 ਸਕੂਲਾਂ ਦੇ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲੇ ਕਰਵਾਉਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਲੋਂ 50 ਮੈਂਬਰੀ ਟੀਮ ਵਿਸ਼ੇਸ਼ ਤੌਰ ’ਤੇ ਸ੍ਰੀ ਮੁਕਤਸਰ ਸਾਹਿਬ ਪਹੁੰਚੀ।

Ad Position 21
No active advertisement
ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਵਲੋਂ ਜ਼ਿਲ੍ਹੇ ਦੇ 125 ਸਕੂਲਾਂ ਦੇ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲੇ ਕਰਵਾਉਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਵਲੋਂ 50 ਮੈਂਬਰੀ ਟੀਮ ਵਿਸ਼ੇਸ਼ ਤੌਰ ’ਤੇ ਸ੍ਰੀ ਮੁਕਤਸਰ ਸਾਹਿਬ ਪਹੁੰਚੀ। ਅਰਦਾਸ ਉਪਰੰਤ ਇਸ ਟੀਮ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹੇ ਦੇ ਸਕੂਲਾਂ ਵਿਚ ਭੇਜਿਆ ਗਿਆ, ਜੋ ਵਿਦਿਆਰਥੀਆਂ ਤੋਂ ਜਪੁਜੀ ਸਾਹਿਬ ਦਾ ਪਾਠ ਸੁਣ ਕੇ ਉਨ੍ਹਾਂ ਦੇ ਸ਼ੁੱਧ ਉਚਾਰਨ ਅਤੇ ਕੰਠ ਦੀ ਪਰਖ ਕਰਨਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ 5 ਨਵੰਬਰ ਤੱਕ ਸਕੂਲਾਂ ਵਿਚੋਂ ਵਿਦਿਆਰਥੀਆਂ ਦਾ ਪਾਠ ਸੁਣਨ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਜਾਵੇਗਾ, ਜਦਕਿ 10 ਨਵੰਬਰ ਤੱਕ ਫਾਈਨਲ ਮੁਕਾਬਲੇ ਕਰਵਾਏ ਜਾਣਗੇ। ਇਸ ਉਪਰੰਤ 13 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਿਮ ਮੁਕਾਬਲੇ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸੰਸਥਾ ਵਲੋਂ ਕੀਤੀਆਂ ਜਾ ਰਹੀਆਂ ਹਨ। ਡਾ. ਜਗਦੀਪ ਸਿੰਘ ਸੋਢੀ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਨੈਤਿਕ ਤੇ ਅਧਿਆਤਮਿਕ ਵਿਕਾਸ ਕਰਨਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪੇ ਤੇ ਅਧਿਆਪਕ ਬੱਚਿਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜੇਕਰ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸੱਚ ਬੋਲਣ, ਮਿਹਨਤ ਕਰਨ, ਬਜ਼ੁਰਗਾਂ ਦਾ ਸਤਿਕਾਰ ਕਰਨ, ਮਾਪਿਆਂ ਦੀ ਆਗਿਆ ਮੰਨਣ, ਲੋੜਵੰਦਾਂ ਦੀ ਮਦਦ ਕਰਨ ਅਤੇ ਦੂਜਿਆਂ ਪ੍ਰਤੀ ਹਮਦਰਦੀ ਰੱਖਣ ਦੀ ਸਿੱਖਿਆ ਦਿੱਤੀ ਜਾਵੇ ਤਾਂ ਉਹ ਭਵਿੱਖ ਵਿਚ ਜ਼ਿੰਮੇਵਾਰ ਨਾਗਰਿਕ ਬਣ ਸਕਦੇ ਹਨ। ਜਪੁਜੀ ਸਾਹਿਬ ਦਾ ਨਿੱਤਨੇਮ ਅਤੇ ਗੁਰਬਾਣੀ ਦੇ ਅਰਥਾਂ ਨੂੰ ਸਮਝਣ ਨਾਲ ਬੱਚਿਆਂ ਵਿਚ ਸੱਚਾਈ, ਨਿਮਰਤਾ, ਆਪਸੀ ਪਿਆਰ, ਬਰਾਬਰਤਾ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਭਾਵਨਾ ਵਿਕਸਿਤ ਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਉਪਰਾਲੇ ਦਾ ਮਕਸਦ ਸਿਰਫ਼ ਬੱਚਿਆਂ ਤੋਂ ਜਪੁਜੀ ਸਾਹਿਬ ਕੰਠ ਕਰਵਾਉਣਾ ਜਾਂ ਮੁਕਾਬਲੇ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਨਾ ਵੀ ਹੈ। ਉਨ੍ਹਾਂ ਸਮੂਹ ਸਕੂਲਾਂ ਦੇ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਉਪਰਾਲੇ ਵਿਚ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਅਗਲੀ ਖ਼ਬਰ ਐਸ.ਡੀ.ਐਮ. ਵਲੋਂ ਪਹਿਲੇ ਫਾਇਰਆਰਮ ਗੁਰੂ ਨਾਨਕ ਸ਼ੂਟਿੰਗ ਕੱਪ ਦਾ ਪੋਸਟਰ ਤੇ ਸਰਕੂਲਰ ਜਾਰੀ
Ad Position 24