30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹਰਪ੍ਰੀਤ ਸਿੰਘ ਕੋਟਭਾਈ ਤੇ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ

ਮਲੋਟ, 30 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-10-2026
ਮਲੋਟ, 30 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ। ਇਸੇ ਲੜੀ ਤਹਿਤ ਹਲਕਾ ਮਲੋਟ ਦੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਵਲੋਂ ਹਰਪ੍ਰੀਤ ਸਿੰਘ ਕੋਟਭਾਈ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਨਿਯੁਕਤ ਕੀਤੇ ਗਏ ਸਰਕਲ ਪ੍ਰਧਾਨਾਂ ਵਿਚ ਸਰਕਲ ਭਾਗਸਰ ਤੋਂ ਲਖਵਿੰਦਰ ਸਿੰਘ ਭਾਗਸਰ, ਸਰਕਲ ਰੁਪਾਣਾ ਤੋਂ ਬਲਕਰਨ ਸਿੰਘ ਵਿੱਕੀ ਚੱਕ ਦੂਹੇਵਾਲਾ ਮੈਂਬਰ ਬਲਾਕ ਸੰਮਤੀ, ਈਨਾਖੇੜਾ ਤੋਂ ਗਗਨਦੀਪ ਸਿੰਘ ਜੈਲਦਾਰ ਝੋਰੜ, ਅਬੁੱਲਖੁਰਾਣਾ ਤੋਂ ਪ੍ਰਿਤਪਾਲ ਸਿੰਘ ਮਾਨ ਅਤੇ ਮਲੋਟ ਸ਼ਹਿਰ ਸਰਕਲ ਨੰਬਰ 1 ਤੋਂ ਸ਼ੁਭਮਦੀਪ ਸਿੰਘ ਗੱਗੂ ਸ਼ਾਮਿਲ ਹਨ। ਇਨ੍ਹਾਂ ਨਿਯੁਕਤੀਆਂ ਨਾਲ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਹਰਪ੍ਰੀਤ ਸਿੰਘ ਕੋਟਭਾਈ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। 30 ਐਮ.ਕੇ.ਟੀ. 19 ਹਲਕਾ ਮਲੋਟ ਦੇ ਵੱਖ-ਵੱਖ ਸਰਕਲਾਂ ਵਿਚ ਨਵੇਂ ਪ੍ਰਧਾਨਾਂ ਦੀਆਂ ਨਿਯੁਕਤੀਆਂ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਰਪ੍ਰੀਤ ਸਿੰਘ ਕੋਟਭਾਈ ਤੇ ਹੋਰ। ਤਸਵੀਰ: ਪਾਟਿਲ
Ad Position 22
No active advertisement
ਪਿਛਲੀ ਖ਼ਬਰ ਲੱਕੀ ਉੜਾਂਗ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ
Ad Position 24