ਲੱਕੀ ਉੜਾਂਗ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ
ਮੰਡੀ ਲੱਖੇਵਾਲੀ, 30 ਅਕਤੂਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰ ਕਮੇਟੀ ਮੈਂਬਰ ਤੇ ਹਲਕਾ ਮਲੋਟ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜ਼ਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ।
ਮੰਡੀ ਲੱਖੇਵਾਲੀ, 30 ਅਕਤੂਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰ ਕਮੇਟੀ ਮੈਂਬਰ ਤੇ ਹਲਕਾ ਮਲੋਟ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜ਼ਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਯੂਥ ਅਕਾਲੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਹੈ। ਟਕਸਾਲੀ ਅਕਾਲੀ ਪਰਿਵਾਰ ਸਵ. ਗਿਆਨੀ ਕਰਤਾਰ ਦੇ ਪੋਤਰੇ, ਸਵ. ਸੁਖਦੇਵ ਸਿੰਘ ਦੇ ਪੁੱਤਰ ਪੜ੍ਹਾਈ ਮੁਕੰਮਲ ਹੋਣ ਬਾਅਦ ਸਮਾਜ ਸੇਵਾ ਨੂੰ ਸਮਰਪਿਤ ਹੁੰਦਿਆਂ ਸ਼ੁਰੂ ਤੋਂ ਹੀ ਸਿਆਸਤ ਵਿਚ ਸਰਗਰਮ ਹੋ ਗਏ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੌਂਪੀ ਗਈ ਹਰ ਛੋਟੀ-ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਲਈ ਇਮਾਨਦਾਰੀ ਨਾਲ ਸੇਵਾ ਕੀਤੀ। ਪਾਰਟੀ ਪ੍ਰਤੀ ਸਮਰਪਣ ਭਾਵਨਾ ਦੇ ਚੱਲਦੇ ਹੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨਾਂ ਵਿਚ ਨਵਾਂ ਜੋਸ਼ ਭਰੇਗਾ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਸਮਾਜ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਨਵ-ਨਿਯੁਕਤ ਕੌਮੀ ਜਨਰਲ ਸਕੱਤਰ ਲੱਕੀ ਉੜਾਂਗ ਨੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਕੇ 2027 ਦੀਆਂ ਚੋਣਾਂ ਦੌਰਾਨ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੇ। 30 ਐਮ.ਕੇ.ਟੀ. 18 ਜਸਪਿੰਦਰ ਸਿੰਘ ਲੱਕੀ ਉੜਾਂਗ।