30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ-ਕਰਨ ਕੌਰ ਬਰਾੜ 4 ਨਵੰਬਰ ਨੂੰ ਸੰਗਰੂਰ ਰੈਲੀ ਵਿਚ ਪਹੁੰਚਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬਾ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਹਾਲਾਤ ਬਦਲ ਰਹੇ ਹਨ ਅਤੇ ਲੋਕਾਂ ਦਾ ਰੁਝਾਨ ਵੀ ਬਦਲਦਾ ਨਜ਼ਰ ਆ ਰਿਹਾ ਹੈ। ਭਾਜਪਾ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ਦਾ ਵਧੀਆ ਮੌਕਾ ਹੈ।

Ad Position 21
No active advertisement
ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬਾ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਹਾਲਾਤ ਬਦਲ ਰਹੇ ਹਨ ਅਤੇ ਲੋਕਾਂ ਦਾ ਰੁਝਾਨ ਵੀ ਬਦਲਦਾ ਨਜ਼ਰ ਆ ਰਿਹਾ ਹੈ। ਭਾਜਪਾ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਆਪਣੀ ਸਿਆਸੀ ਸਥਿਤੀ ਮਜ਼ਬੂਤ ਕਰਨ ਦਾ ਵਧੀਆ ਮੌਕਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਆਮਦ ਮੌਕੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਆਗੂ ਤੇ ਵਰਕਰ ਸਮੇਂ ਸਿਰ ਪਹੁੰਚਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਰੈਲੀ ਦੀ ਵੱਡੀ ਸਫ਼ਲਤਾ ਰਾਹੀਂ ਪਾਰਟੀ ਦੀ ਏਕਤਾ ਅਤੇ ਲੋਕਾਂ ਵਿਚ ਕਾਂਗਰਸ ਪ੍ਰਤੀ ਵਧ ਰਹੇ ਸਮਰਥਨ ਦਾ ਸੁਨੇਹਾ ਦੇਣਾ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਪੂਰੀ ਤਨਦੇਹੀ ਤੇ ਜੋਸ਼ ਨਾਲ ਇਸ ਮੁਹਿੰਮ ਵਿਚ ਜੁਟਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਸੱਤਾ ’ਚ ਲਿਆਉਣ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਹੁਣ ਤੋਂ ਹੀ ਮਜ਼ਬੂਤ ਤਿਆਰੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਮਗਰੋਂ ਪੰਜਾਬ ਵਿਚ ਬਣੇ ਹਾਲਾਤ ਨੇ ਆਮ ਆਦਮੀ ਪਾਰਟੀ ਦੇ ਗ੍ਰਾਫ਼ ਨੂੰ ਬਿਲਕੁਲ ਡੇਗ ਦਿੱਤਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਮਾੜੀ ਹੈ ਅਤੇ ਨਸ਼ਾ ਦਿਨੋਂ-ਦਿਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਮਜ਼ਬੂਤੀ ਨਾਲ ਉਭਰੇਗੀ। ਇਸ ਤੋਂ ਇਲਾਵਾ 2029 ਵਿਚ ਦੇਸ਼ ਭਰ ’ਚ ਕਾਂਗਰਸ ਮਜਬੂਤੀ ਨਾਲ ਅੱਗੇ ਵਧੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। 30 ਐਮ.ਕੇ.ਟੀ. 17 ਬੀਬੀ ਕਰਨ ਕੌਰ ਬਰਾੜ।
Ad Position 22
No active advertisement
ਪਿਛਲੀ ਖ਼ਬਰ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਅਗਲੀ ਖ਼ਬਰ ਲੱਕੀ ਉੜਾਂਗ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ
Ad Position 24