30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਇਕੱਤਰਤਾ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਕੋਟਕਪੂਰਾ ਚੌਂਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ਪ੍ਰਗਟਾਇਆ।

Ad Position 21
No active advertisement
ਜ਼ਿਲ੍ਹਾ ਜੇਲ ਦਾ ਦੌਰਾ ਕਰਨ ਸਮੇਂ ਜ਼ਿਲ੍ਹਾ ਤੇ ਸੈਸ਼ਨ ਜੱਜ। 31-10-2026
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਇਕੱਤਰਤਾ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਕੋਟਕਪੂਰਾ ਚੌਂਕ ਵਿਖੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀ ਆਗੂਆਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਅਧਿਆਪਕ ਵਿਰੋਧੀ, ਨੌਜਵਾਨ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਦਾ ਜਿਉਂਦਾ-ਜਾਗਦਾ ਸਬੂਤ ਕਰਾਰ ਦਿੱਤਾ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਐਮ.ਐਫ਼. ਨਾਲ ਸੰਬੰਧਿਤ) ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ, ਡੀ.ਟੀ.ਐਫ਼. ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਮਨੋਹਰ ਲਾਲ ਸ਼ਰਮਾ, ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਕ) ਦੇ ਪਰਗਟ ਸਿੰਘ ਜੰਬਰ, ਈ.ਟੀ.ਟੀ. ਟੀਚਰਜ਼ ਯੂਨੀਅਨ ਦੇ ਗੁਰਪ੍ਰੀਤ ਸਿੰਘ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੁਖਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ-ਆਪ ਨੂੰ ਇਨਕਲਾਬੀ ਤੇ ਆਮ ਲੋਕਾਂ ਦੀ ਹਮਦਰਦ ਅਖਵਾਉਣ ਵਾਲੀ ਸਰਕਾਰ 253 ਅਧਿਆਪਕ ਪਰਿਵਾਰਾਂ ਦੀ ਰੋਜ਼ੀ-ਰੋਟੀ ’ਤੇ ਕੁਹਾੜਾ ਮਾਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਅਖੌਤੀ ਸਿੱਖਿਆ ਕ੍ਰਾਂਤੀ ਦੀ ਫ਼ੂਕ ਨਿਕਲ ਚੁੱਕੀ ਹੈ ਅਤੇ ਅਖੌਤੀ ਇਨਕਲਾਬੀਆਂ ਦੀ ਸਰਕਾਰ ਦਾ ਰੁਜ਼ਗਾਰ ਖੋਹਣ ਵਾਲਾ ਅਸਲ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਦੀਵਾਲੀ ਮੌਕੇ ਇਨ੍ਹਾਂ ਅਧਿਆਪਕਾਂ ਦੇ ਘਰਾਂ ਵਿਚ ਖ਼ੁਸ਼ੀਆਂ ਦੇ ਦੀਵੇ ਜਗਾਉਣ ਦੀ ਬਜਾਏ, ਉਨ੍ਹਾਂ ਦੇ ਭਵਿੱਖ ਵਿਚ ਹਨੇਰਾ ਭਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ 253 ਅਧਿਆਪਕਾਂ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਉਨ੍ਹਾਂ ਦੇ ਬੱਚਿਆਂ, ਮਾਪਿਆਂ ਤੇ ਪਰਿਵਾਰਾਂ ਦੀ ਆਰਥਿਕ ਸੁਰੱਖਿਆ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਵੀ ਸਿੱਧੀ ਸੱਟ ਮਾਰਦਾ ਹੈ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ’ਤੇ ਤੁਰੰਤ ਮੁੜ ਵਿਚਾਰ ਕਰੇ ਅਤੇ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਬਿਨਾਂ ਕਿਸੇ ਦੇਰੀ ਤੋਂ ਵਾਪਸ ਲਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਧਿਆਪਕਾਂ ਦੇ ਰੁਜ਼ਗਾਰ ਅਤੇ ਸਨਮਾਨ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਮੁਲਾਜ਼ਮ ਵਰਗ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਪ੍ਰਭਾਵਿਤ ਅਧਿਆਪਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਵਾਪਸ ਨਾ ਲਏ ਤਾਂ ਪ੍ਰਭਾਵਿਤ ਅਧਿਆਪਕਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ-ਕਰਨ ਕੌਰ ਬਰਾੜ 4 ਨਵੰਬਰ ਨੂੰ ਸੰਗਰੂਰ ਰੈਲੀ...
Ad Position 24