30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ 2 ਨਵੰਬਰ ਨੂੰ ਜ਼ਿਲ੍ਹਾ ਰਜਿਸਟਰਾਰ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ

ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਇਲਾਵਾ ਸਰਕਾਰ ਵਲੋਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਇਲਾਵਾ ਸਰਕਾਰ ਵਲੋਂ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਕਿਸਾਨਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ, ਕੌਮੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੂਹੇਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਰਨੈਲ ਸਿੰਘ ਰੋੜਾਂਵਾਲੀ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਝਬੇਲਵਾਲੀ, ਭਾਕਿਯੂ ਮਾਲਵਾ ਦੇ ਆਗੂ ਸੁਖਦੇਵ ਸਿੰਘ ਨਵਾਂ ਭੁੱਲਰ,ਭਾਕਿਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਭਾਕਿਯੂ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ ਅਤੇ ਭਾਕਿਯੂ (ਕਾਦੀਆਂ) ਦੇ ਆਗੂ ਦਰਸ਼ਨ ਸਿੰਘ ਮੁਕਤਸਰ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਹੇ ਹਨ। ਕਈ ਥਾਵਾਂ ’ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ 100 ਫ਼ੀਸਦੀ ਤੱਕ ਨੁਕਸਾਨ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਸੋਕੇ ਦੀ ਮਾਰ ਵੀ ਝੱਲਣੀ ਪਈ ਸੀ, ਪਰ ਹੁਣ ਸਰਕਾਰ ਵਲੋਂ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪਹਿਲਾਂ ਪਿੰਡਾਂ ਵਿਚ ਬਣੀਆਂ ਕੋਆਪ੍ਰੇਟਿਵ ਸੁਸਾਇਟੀਆਂ ਤੋਂ ਕਿਸਾਨਾਂ ਨੂੰ 7 ਫ਼ੀਸਦੀ ਵਿਆਜ ਦਰ ’ਤੇ ਕਰਜ਼ਾ ਮਿਲਦਾ ਸੀ। ਕਰਜ਼ੇ ਦੀ ਅਦਾਇਗੀ ਸਮੇਂ 3 ਫ਼ੀਸਦੀ ਵਿਆਜ ਦੀ ਛੋਟ ਮਿਲਣ ਕਾਰਨ ਕਿਸਾਨਾਂ ਨੂੰ ਅਸਲ ਵਿਚ 4 ਫ਼ੀਸਦੀ ਵਿਆਜ ਹੀ ਅਦਾ ਕਰਨਾ ਪੈਂਦਾ ਸੀ, ਪਰ ਹੁਣ ਇਹ ਵਿਆਜ ਦਰ ਵਧਾ ਕੇ 11 ਫ਼ੀਸਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਕਿਸਾਨਾਂ ਲਈ ਵੱਡੀ ਮੁਸ਼ਕਿਲ ਪੈਦਾ ਕਰੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪਹਿਲਾਂ ਕਿਸਾਨ 3,000 ਰੁਪਏ ਦੀ ਹਿੱਸੇਦਾਰੀ ਜਮ੍ਹਾਂ ਕਰਵਾ ਕੇ ਇਕ ਲੱਖ 20 ਹਜ਼ਾਰ ਰੁਪਏ ਤੱਕ ਦੀ ਰਕਮ ਵਰਤ ਸਕਦਾ ਸੀ, ਪਰ ਹੁਣ ਇਹ ਹਿੱਸੇਦਾਰੀ ਵਧਾ ਕੇ 6, 000 ਰੁਪਏ ਕਰ ਦਿੱਤੀ ਗਈ ਹੈ। ਇਸ ਨਾਲ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਖ਼ਾਦ ਦੀ ਵੰਡ ਸੰਬੰਧੀ ਵੀ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਕਿੱਲੇ ਪਿੱਛੇ ਕਿਸਾਨ ਨੂੰ ਸਿਰਫ਼ ਦੋ ਗੱਟੇ ਖ਼ਾਦ ਹੀ ਦਿੱਤੀ ਜਾਂਦੀ ਹੈ, ਜਦਕਿ ਬਹੁਤ ਸਾਰੇ ਕਿਸਾਨ ਆਪਣੀ ਜ਼ਮੀਨ ਤੋਂ ਇਲਾਵਾ ਠੇਕੇ ’ਤੇ ਲਈ ਜ਼ਮੀਨ ਵਿਚ ਵੀ ਖੇਤੀ ਕਰਦੇ ਹਨ। ਅਜਿਹੇ ਹਾਲਾਤ ਵਿਚ ਕਿਸਾਨਾਂ ਨੂੰ ਲੋੜੀਂਦੀ ਖ਼ਾਦ ਦੀ ਪੂਰਤੀ ਲਈ ਬਾਜ਼ਾਰ ਦਾ ਰੁਖ਼ ਕਰਨਾ ਪੈਂਦਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਖ਼ਾਦ ਦੇ ਨਾਲ ਨੈਨੋ ਯੂਰੀਆ ਵਰਗੇ ਗੈਰ-ਲੋੜੀਂਦੇ ਪਦਾਰਥ ਦੇ ਕੇ ਵੀ ਕਿਸਾਨਾਂ ਦੀ ਆਰਥਿਕ ਲੁੱਟ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਪਹਿਲ ਦੇ ਰਹੀ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਧੰਦੇ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 2 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਰਜਿਸਟਰਾਰ ਕੋਆਪ੍ਰੇਟਿਵ ਸੁਸਾਇਟੀਆਂ ਦੇ ਦਫ਼ਤਰ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ’ਚ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮਿਲ ਕੇ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੰਗ ਪੱਤਰ ਸੌਂਪੇਗਾ। ਇਸ ਸੰਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਸਰਕਾਰ ਦੇ ਕਾਰਜਕਾਲ ਦੇ ਹੁਣ ਕੁਝ ਮਹੀਨੇ ਹੀ ਬਾਕੀ ਰਹਿ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਹਰੇਕ ਆਗੂ ਪਿੰਡਾਂ ’ਚ ਵੋਟਾਂ ਮੰਗਣ ਆਉਣ ਵਾਲੇ ਸੱਤਾਧਾਰੀ ਧਿਰ ਦੇ ਨੁਮਾਇੰਦਿਆਂ ਨੂੰ ਸਵਾਲ ਕਰੇਗਾ। ਇਸ ਮੌਕੇ ਹਰਪ੍ਰੀਤ ਸਿੰਘ ਮੁਕਤਸਰ, ਗੁਰਮੀਤ ਸਿੰਘ ਲੰਬੀਢਾਬ, ਭਿੰਦਰ ਸਿੰਘ ਲੰਬੀਢਾਬ, ਬਲਜਿੰਦਰ ਸਿੰਘ, ਇਕਬਾਲ ਸਿੰਘ ਸਰਾਵਾਂ ਸੰਗਰਾਣਾ, ਹਰਪ੍ਰੀਤ ਸਿੰਘ ਮੰਡੇਰ, ਸੰਦੀਪ ਸਿੰਘ ਗੋਲੂ ਮੁਕਤਸਰ, ਬਲਵਿੰਦਰ ਸਿੰਘ ਮੁਕਤਸਰ, ਜਤਿੰਦਰ ਸਿੰਘ ਮੁਕਤਸਰ ਅਤੇ ਕੁਲਵਿੰਦਰ ਸਿੰਘ ਉੜਾਂਗ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਓਵਰਆਲ ਟਰਾਫ਼ੀ ਸਮੇਤ ਜਿੱਤੇ 22 ਇਨਾਮ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਮੀਟਿੰਗ
Ad Position 24