ਪਿੰਡ ਚੰਨੂੰ ਵਿਖੇ ਪੁਰਾਣੇ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਕਤਲ
ਲੰਬੀ, 31 ਅਕਤੂਬਰ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੰਨੂੰ ਵਿਖੇ ਸਵੇਰੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਖਬਰ ਹੈ। ਇਸ ਕਤਲ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸਬ ਡਵੀਜ਼ਨ ਲੰਬੀ ਦੇ ਡੀ.
ਲੰਬੀ, 31 ਅਕਤੂਬਰ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੰਨੂੰ ਵਿਖੇ ਸਵੇਰੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਖਬਰ ਹੈ। ਇਸ ਕਤਲ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸਬ ਡਵੀਜ਼ਨ ਲੰਬੀ ਦੇ ਡੀ.ਐਸ.ਪੀ. ਹਰਬੰਸ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਪੁਲਿਸ ਨੂੰ ਪਿੰਡ ਚੰਨੂੰ ਵਿਖੇ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਦਾ ਕਤਲ ਹੋਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਸਮੇਤ ਥਾਣਾ ਲੰਬੀ ਦੇ ਐਸ.ਐਚ.ਓ. ਜਸਵੀਰ ਸਿੰਘ ਘਟਨਾ ਸਥਾਨ ’ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪਤਾ ਚੱਲਿਆ ਕਿ ਦੋਵਾਂ ਪਰਿਵਾਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਕੋਈ ਪੁਰਾਣਾ ਵਿਵਾਦ ਚੱਲ ਰਿਹਾ ਸੀ। ਇਸ ਵਿਵਾਦ ਨੂੰ ਲੈ ਕੇ ਇਕ-ਦੋ ਵਾਰ ਪਿੰਡ ਵਿਚ ਪੰਚਾਇਤ ਵੀ ਹੋਈ, ਇਸ ਦੇ ਬਾਵਜੂਦ ਇਹ ਵਿਵਾਦ ਖ਼ਤਮ ਨਹੀਂ ਹੋਇਆ ਤੇ ਸਵੇਰੇ ਸਮੇਂ ਇਹ ਖ਼ੌਫ਼ਨਾਕ ਘਟਨਾ ਵਾਪਰ ਗਈ। ਪਿੰਡ ਚੰਨੂੰ ਦੇ ਹੀ ਮਨਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਲੋਂ ਜਸ਼ਨਪ੍ਰੀਤ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਡੀ.ਐਸ.ਪੀ. ਨੇ ਦੱਸਿਆ ਕਿ ਕਤਲ ਦੇ ਕਾਰਨਾਂ ਤੇ ਘਟਨਾ ਦੇ ਪੂਰੇ ਵੇਰਵਿਆਂ ਦੀ ਪੁਲਿਸ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਮੁਲਜ਼ਮ ਮਨਿੰਦਰ ਸਿੰਘ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਨੂੰਨੀ ਕਾਰਵਾਈ ਸੁਰੂ ਦਿੱਤੀ ਗਈ ਹੈ।