01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

70 ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਗਤਕਾ ਮੁਕਾਬਲਿਆਂ ’ਚ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-70ਵੀਆਂ ਨੈਸ਼ਨਲ ਸਕੂਲ ਖੇਡਾਂ 2026-27 ਦੌਰਾਨ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਕੌਮੀ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ ਫਰੀ ਸੋਟੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-70ਵੀਆਂ ਨੈਸ਼ਨਲ ਸਕੂਲ ਖੇਡਾਂ 2026-27 ਦੌਰਾਨ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਕੌਮੀ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਨੇ ਫਰੀ ਸੋਟੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਕੋਚ ਗੁਰਲਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਨਵਦੀਪ ਸਿੰਘ ਤੇ ਅਭਿਜੀਤ ਸਿੰਘ ਨੇ ਲੜਕਿਆਂ ਦੇ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਗੁਰੂਨੂਰ ਕੌਰ, ਸਿਮਰਨ ਕੌਰ ਤੇ ਜਸਪ੍ਰੀਤ ਕੌਰ ਨੇ ਆਪਣੀ ਖੇਡ ਦੇ ਦਮ ’ਤੇ ਤੀਜਾ ਸਥਾਨ ਹਾਸਿਲ ਕੀਤਾ। ਕੌਮੀ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਵਿਚ ਦੇਸ਼ ਦੇ ਵੱਖ - ਵੱਖ ਰਾਜਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿੱਥੇ ਪੰਜਾਬ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਜਿੱਥੇ ਉਨ੍ਹਾਂ ਦੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਤੇ ਗੱਤਕਾ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਵਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਗੁਰਦੁਆਰਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਵਲੋਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ । ਇਸ ਮੌਕੇ ਉਨ੍ਹਾਂ ਗੱਤਕਾ ਕੋਚ ਗੁਰਲਾਲ ਸਿੰਘ ਦੀ ਮਿਹਨਤ ਤੇ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਕੌਮੀ ਪੱਧਰ ਤੱਕ ਪਹੁੰਚਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵੀ ਸਖ਼ਤ ਮਿਹਨਤ ਕਰਨ, ਨਿਰੰਤਰ ਅਭਿਆਸ ਜਾਰੀ ਰੱਖਣ ਅਤੇ ਆਪਣੇ ਜ਼ਿਲ੍ਹੇ ਤੇ ਪੰਜਾਬ ਦਾ ਨਾਂਅ ਹੋਰ ਉਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖਿਡਾਰੀਆਂ ਦੇ ਮਾਪਿਆਂ ਤੇ ਖੇਡ ਪ੍ਰੇਮੀਆਂ ਨੇ ਵੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਸੀ. ਅਕੈਡਮੀ ਵਿਖੇ ਐਡਵਾਂਸ ਲੀਡਰਸ਼ਿਪ ਕੈਂਪ ਸੰਪੰਨ ਅਗਲੀ ਖ਼ਬਰ ਪਰਾਲੀ ਦਾ ਧੂੰਆਂ ਮਨੁੱਖੀ ਸਿਹਤ ਲਈ ਘਾਤਕ-ਐੱਸ.ਐੱਮ.ਓ.
Ad Position 24