ਐਨ.ਸੀ.ਸੀ. ਅਕੈਡਮੀ ਵਿਖੇ ਐਡਵਾਂਸ ਲੀਡਰਸ਼ਿਪ ਕੈਂਪ ਸੰਪੰਨ
ਮਲੋਟ, 31 ਅਕਤੂਬਰ (ਅਜਮੇਰ ਸਿੰਘ ਬਰਾੜ)-ਐਨ. ਸੀ.
ਮਲੋਟ, 31 ਅਕਤੂਬਰ (ਅਜਮੇਰ ਸਿੰਘ ਬਰਾੜ)-ਐਨ.ਸੀ.ਸੀ. ਗਰੁੱਪ ਹੈੱਡ ਕੁਆਰਟਰ ਲੁਧਿਆਣਾ ਵਲੋਂ ਐਨ.ਸੀ.ਸੀ. ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਅਧੀਨ ਐਨ.ਸੀ.ਸੀ. ਅਕੈਡਮੀ ਮਲੋਟ ਵਿਖੇ ਐਡਵਾਂਸ ਲੀਡਰਸ਼ਿਪ ਕੈਂਪ (ਏ.ਐਲ.ਸੀ.) ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਕੈਂਪ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉਤਰਾਖੰਡ ਅਤੇ ਜੰਮੂ-ਕਸ਼ਮੀਰ ਡਾਇਰੈਕਟੋਰੇਟਾਂ ਦੇ ਲਗਪਗ 300 ਐਨ.ਸੀ.ਸੀ. ਕੈਡਿਟਾਂ ਨੇ ਭਾਗ ਲਿਆ।ਸਿਖਲਾਈ ਦੌਰਾਨ ਲੀਡਰਸ਼ਿਪ ਦੇ ਸਿਧਾਂਤ, ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ, ਫ਼ੈਸਲਾ ਲੈਣ ਦੀ ਸਮਰੱਥਾ, ਟੀਮ ਵਰਕ, ਰਾਸ਼ਟਰੀ ਸੁਰੱਖਿਆ, ਰਾਸ਼ਟਰੀ ਏਕਤਾ, ਸਾਈਬਰ ਸੁਰੱਖਿਆ, ਆਫ਼ਤ ਪ੍ਰਬੰਧਨ, ਮੁੱਢਲੀ ਸਹਾਇਤਾ ਅਤੇ ਜੀਵਨ ਬਚਾਉਣ ਦੇ ਹੁਨਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਡਿਟਾਂ ਵਿਚ ਪਹਿਲਕਦਮੀ ਕਰਨ, ਪ੍ਰਭਾਵਸ਼ਾਲੀ ਸੰਚਾਰ, ਬਦਲਦੀਆਂ ਸਥਿਤੀਆਂ ਅਨੁਸਾਰ ਢਲਣ ਅਤੇ ਚੁਣੌਤੀਪੂਰਨ ਹਾਲਾਤਾਂ ਵਿਚ ਅਗਵਾਈ ਕਰਨ ਦੀ ਯੋਗਤਾ ਵਿਕਸਿਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।