ਕਾਂਗਰਸ ’ਚ ਸ਼ਮੂਲੀਅਤ ਉਪਰੰਤ ਰਾਜਬਲਵਿੰਦਰ ਮਰਾੜ੍ਹ ਅੱਜ ਸ੍ਰੀ ਮੁਕਤਸਰ ਸਾਹਿਬ ’ਚ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਸਪੁੱਤਰ ਅਤੇ ਸੇਵਾ ਮੁਕਤ ਐਸ. ਪੀ.
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਸਪੁੱਤਰ ਅਤੇ ਸੇਵਾ ਮੁਕਤ ਐਸ.ਪੀ. ਰਾਜਬਲਵਿੰਦਰ ਸਿੰਘ ਮਰਾੜ੍ਹ ਜੋ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਨ, ਉਹ 1 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵਦੀਪ ਸਿੰਘ ਬਿੱਲੂ ਨੇ ਦੱਸਿਆ ਕਿ ਰਾਜਬਲਵਿੰਦਰ ਸਿੰਘ ਮਰਾੜ੍ਹ ਸਭ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਪਿੰਡ ਸਰਾਏਨਾਗਾ ਵਿਖੇ ਨਤਮਸਤਕ ਹੋਣਗੇ। ਇਸ ਮਗਰੋਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਣਗੇ। ਉਨ੍ਹਾਂ ਕਿਹਾ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਵਰਕਰਾਂ ਨੂੰ ਮਿਲਣਗੇ। ਉਨ੍ਹਾਂ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਮਰਥਕਾਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਆਪਣੇ ਪਿਆਰੇ ਨੇਤਾ ਦਾ ਸਵਾਗਤ ਤੇ ਸਨਮਾਨ ਕਰਨਗੇ। ਇਸ ਤੋਂ ਬਾਅਦ ਦੁਪਹਿਰ 2:30 ਵਜੇ ਮਿਡ ਵੇਅ ਰਿਜੋਰਟ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। 31 ਐਮ.ਕੇ.ਟੀ. 16 ਰਾਜਬਲਵਿੰਦਰ ਸਿੰਘ ਮਰਾੜ੍ਹ।