ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਨੇ ਤੀਰਅੰਦਾਜੀ ਮੁਕਾਬਲਿਆਂ ’ਚ ਮੱਲ੍ਹਾਂ ਮਾਰੀਆਂ
ਗਿੱਦੜਬਾਹਾ, 31 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਤੀਰ ਅੰਦਾਜੀ ਮੁਕਾਬਲਿਆਂ ਵਿਚ 14 ਤਗ਼ਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਾਉਂਦਿਆਂ ਦੋ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਹੋਣ ਵਾਲੇ ਮੁਕਾਬਲਿਆਂ ਲਈ ਚੁਣੇ ਗਏ ਹਨ।
ਗਿੱਦੜਬਾਹਾ, 31 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਤੀਰ ਅੰਦਾਜੀ ਮੁਕਾਬਲਿਆਂ ਵਿਚ 14 ਤਗ਼ਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਾਉਂਦਿਆਂ ਦੋ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਹੋਣ ਵਾਲੇ ਮੁਕਾਬਲਿਆਂ ਲਈ ਚੁਣੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਏਕਾਂਤ ਮੋਂਗਾ ਨੇ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਸ ਵਿਚ 14 ਤਗ਼ਮੇ ਜਿੱਤੇ ਹਨ। ਇਸ ਮੌਕੇ ਜਸਕੀਰਤ ਕੌਰ ਨੇ 1 ਸੋਨੇ, 4 ਚਾਂਦੀ ਤੇ 1 ਕਾਂਸੀ ਦਾ ਤਗ਼ਮਾ , ਪ੍ਰਭਨੂਰ ਸਿੰਘ ਨੇ ਵਿਚ 1 ਸੋਨੇ, 4 ਚਾਂਦੀ ਤੇ 1 ਕਾਂਸੀ ਦਾ ਤਗ਼ਮਾ, ਅਰਮਾਨ ਸਿੰਘ ਨੇ 1 ਕਾਂਸੀ ਦਾ ਤਗ਼ਮਾ, ਮਾਨਵ ਜਾਂਗੜ ਨੇ 1 ਕਾਂਸੀ ਦਾ ਤਗ਼ਮਾ ਜਿੱਤਿਆ। ਇਸੇ ਤਰ੍ਹਾਂ ਵਿਦਿਆਰਥੀ ਜਸਕੀਰਤ ਕੌਰ ਤੇ ਪ੍ਰਭਨੂਰ ਸਿੰਘ ਦੀ ਚੋਣ ਸਕੂਲਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਜਾ ਰਹੇ ਰਾਸ਼ਟਰੀ ਮੁਕਾਬਲਿਆਂ ਲਈ ਹੋਈ। ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ (ਸੇਵਾ ਮੁਕਤ) ਨੇ ਸਾਰੇ ਹੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਜਸਵੀਰ ਸਿੰਘ ਬਰਾੜ ਹਾਜ਼ਰ ਸਨ।