04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਜ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਮਨਜੋਤ ਕੌਰ ਨੇ ਜਿੱਤਿਆ ਕਾਂਸੀ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੀ. ਏ.

Ad Position 21
No active advertisement
ਅਜੀਤ ਡੈਸਕ 04-11-2026
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਹੋਣਹਾਰ ਖਿਡਾਰਨ ਮਨਜੋਤ ਕੌਰ ਨੇ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਤਾਈਕਵਾਂਡੋ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਭਾਗ ਲਿਆ। ਅੰਡਰ-14 ਲੜਕੀਆਂ ਦੇ ਵਰਗ ਵਿਚ ਮਨਜੋਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਤੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੰਦਿਆਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਕਾਂਸੀ ਦਾ ਤਗ਼ਮਾ ਆਪਣੇ ਨਾਂਅ ਕੀਤਾ। ਮੁਕਾਬਲਿਆਂ ਵਿਚ ਸਫ਼ਲਤਾ ਹਾਸਿਲ ਕਰਨ ਉਪਰੰਤ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਮਨਦੀਪ ਕੁਮਾਰ ਵਾਟਸ, ਵਾਈਸ ਪ੍ਰਿੰਸੀਪਲ ਪਰਮਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਮਨਜੋਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਖਿਡਾਰਨ ਨੂੰ ਸਨਮਾਨਿਤ ਕਰਦਿਆਂ ਉਸ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਸਮੂਹ ਸਕੂਲ ਪਰਿਵਾਰ ਵਲੋਂ ਮਨਜੋਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਜਸਵੀਰ ਸਿੰਘ ਪਦਉੱਨਤ ਹੋ ਕੇ ਡੀ. ਐਸ. ਪੀ. ਬਣੇ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਕੈਲੀਫੋਰਨੀਆ ਦੀਆਂ ਵੋਟਾਂ ਨੂੰ ਰੱਦ ਕਰਵਾਉਣ ਦੀ ਟਰੰਪ ਦੀ ਕੋਸ਼ਿਸ਼ ਕੀਤੀ ਨਾਕਾਮ
Ad Position 24