13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਜਾਖਾਨਾ ਵਿਖੇ ਅੰਤਰ ਸਕੂਲ ਯੁਵਕ ਮੇਲਾ ਆਪਣੀ ਯਾਦਾਂ ਬਿਖੇਰਦਾ ਹੋਇਆ ਸੰਪੰਨ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)–ਸਰਕਾਰੀ ਮਿਡਲ ਸਕੂਲ ਬਾਜਾਖਾਨਾ (ਬੱਸ ਅੱਡਾ) ਵਿਖੇ ਅੰਤਰ ਸਕੂਲ ਯੁਵਕ ਮੇਲਾ 2026 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਰਗਾੜੀ ਵਲੋਂ ਕਰਵਾਇਆ ਗਿਆ। ਇਸ ਅੰਤਰ ਸਕੂਲ ਯੂਵਕ ਮੇਲੇ ਵਿਚ 34 ਸਕੂਲਾਂ ਦੇ 294 ਵਿਦਿਆਰਥੀਆਂ ਅਤੇ 40 ਦੇ ਕਰੀਬ ਸਕੂਲ ਅਧਿਆਪਕਾਂ ਨੇ ਹਿੱਸਾ ਲਿਆ।

Ad Position 21
No active advertisement
ਸਰਕਾਰੀ ਮਿਡਲ ਸਕੂਲ ਬਾਜਾਖਾਨਾ (ਬੱਸ ਅੱਡਾ) ਵਿਖੇ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲਾ 2026 ਦੌਰਾਨ ਦਸਤਾਰ ਮੁਕਾਬਲੇ ਦੇ ਜੇਤੂ ਵਿਦਿਆਰਥੀ। ਅਜੀਤ ਤਸਵੀਰ 14-11-2026
ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)–ਸਰਕਾਰੀ ਮਿਡਲ ਸਕੂਲ ਬਾਜਾਖਾਨਾ (ਬੱਸ ਅੱਡਾ) ਵਿਖੇ ਅੰਤਰ ਸਕੂਲ ਯੁਵਕ ਮੇਲਾ 2026 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਰਗਾੜੀ ਵਲੋਂ ਕਰਵਾਇਆ ਗਿਆ। ਇਸ ਅੰਤਰ ਸਕੂਲ ਯੂਵਕ ਮੇਲੇ ਵਿਚ 34 ਸਕੂਲਾਂ ਦੇ 294 ਵਿਦਿਆਰਥੀਆਂ ਅਤੇ 40 ਦੇ ਕਰੀਬ ਸਕੂਲ ਅਧਿਆਪਕਾਂ ਨੇ ਹਿੱਸਾ ਲਿਆ। ਸੀਨੀਅਰ ਅਤੇ ਯੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਣ/ਗਾਇਣ, ਦਸਤਾਰ ਸਜਾਉਣ, ਪੇਂਟਿੰਗ, ਕੁਇਜ਼ (ਪ੍ਰਸ਼ਨੋਤਰੀ) (6ਵੀਂ ਤੋਂ 12 ਵੀਂ ਜਮਾਤ ਤੱਕ) ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਿਲਆਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਨਗਦ ਰਾਸ਼ੀ, ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿਚ ਕਵਿਤਾ ਜੂਨੀਅਰ ਗਰੁੱਪ ਵਿਚੋਂ ਪਹਿਲਾ ਸਥਾਨ ਦਸ਼ਮੇਸ਼ ਪਬਲਿਕ ਸਕੂਲ ਬਰਗਾੜੀ ਦੀ ਵਿਦਿਆਰਥਣ ਸੁਖਮਨੀ ਕੌਰ ਨੇ, ਦੂਸਰਾ ਸਥਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਸਕੂਲ ਸੁਖਾਨੰਦ ਦੀ ਵਿਦਿਆਰਥਣ ਰੌਬਨਪ੍ਰੀਤ ਕੌਰ ਨੇ ਅਤੇ ਤੀਸਰਾ ਸਥਾਨ ਸਰਕਾਰੀ ਮਿਡਲ ਸਕੂਲ ਲੰਭਵਾਲੀ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਹਾਸਿਲ ਕੀਤਾ ਅਤੇ ਕਵਿਤਾ ਸੀਨੀਅਰ ਗੁਰੱਪ ਵਿਚੋਂ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਸਾਹੋਕੇ ਦੀ ਵਿਦਿਆਰਥਣ ਸਹਿਜਦੀਪ ਕੌਰ ਨੇ, ਦੂਸਰਾ ਸਥਾਨ ਦਸ਼ਮੇਸ਼ ਗਲੋਬਲ ਸਕੂਲ ਬਰਗਾੜੀ ਦੇ ਵਿਦਿਆਰਥੀ ਹਰਨੂਰ ਸਿੰਘ ਨੇ ਅਤੇ ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਵਿਦਿਆਰਥੀ ਕੁਲਦੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਦਸਤਾਰ ਸਜਾਉਣ ਦੇ ਜੂਨੀਅਰ ਗਰੁੱਪ ਵਿਚੋਂ ਪਹਿਲਾ ਸਥਾਨ ਦਸ਼ਮੇਸ਼ ਪਬੁਲਿਕ ਸਕੂਲ ਬਰਗਾੜੀ ਦੇ ਵਿਦਿਆਰਥੀ ਏਕਮਜੋਤ ਸਿੰਘ ਨੇ, ਦੂਸਰਾ ਸਥਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀ ਮਹਿਤਾਬ ਸਿੰਘ ਨੇ ਅਤੇ ਤੀਸਰਾ ਸਥਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਸਕੂਲ ਸੁਖਾਨੰਦ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਪ੍ਰਾਪਤ ਕੀਤਾ। ਦਸਤਾਰ ਸਜਾਉਣ ਦੇ ਸੀਨੀਅਰ ਗਰੁੱਪ ਵਿਚੋਂ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਦੇ ਵਿਦਿਆਰਥੀ ਰਣਵੀਰ ਸਿੰਘ ਨੇ, ਦੂਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਦੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਨੇ ਅਤੇ ਤੀਸਰਾ ਸਥਾਨ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੇ ਵਿਦਿਆਰਥੀ ਹਰਮਨ ਸਿੰਘ ਨੇ ਹਾਸਿਲ ਕੀਤਾ। ਰੰਗ ਭਰੋ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਦਸ਼ਮੇਸ਼ ਪਬਲਿਕ ਸਕੂਲ ਬਰਗਾੜੀ ਦੀ ਵਿਦਿਆਰਥਣ ਸਮਰਵੀਰ ਕੌਰ ਨੇ, ਦੂਸਰਾ ਸਥਾਨ ਅਕਾਲ ਅਕੈਡਮੀ ਦਿਆਲਪੁਰਾ ਮਿਰਜੇ ਕਾ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਅਤੇ ਤੀਸਰਾ ਸਥਾਨ ਵਿਵੇਕ ਪਬਲਿਕ ਸਕੂਲ ਬਰਗਾੜੀ ਦੀ ਵਿਦਿਆਰਥਣ ਨਵਨੀਤ ਕੌਰ ਨੇ ਪ੍ਰਾਪਤ ਕੀਤਾ। ਪੇਂਟਿੰਗ ਮੁਕਾਬਲਿਆਂ ਵਿਚੋਂ ਜੂਨੀਅਰ ਗਰੁੱਪ ਵਿਚੋਂ ਪਹਿਲਾ ਸਥਾਨ ਦਸ਼ਮੇਸ਼ ਪਬਲਿਕ ਸਕੂਲ ਬਰਗਾੜੀ ਦੀ ਵਿਦਿਆਰਥਣ ਮਹਿਕਤਾ, ਦੂਸਰਾ ਸਥਾਨ ਦਸ਼ਮੇਸ਼ ਪਬਲਿਕ ਸਕੂਲ ਬਰਗਾੜੀ ਦੀ ਵਿਦਿਆਰਥਣ ਰਵਲੀਨ ਕੌਰ ਨੇ ਅਤੇ ਤੀਸਰਾ ਸਥਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੀ ਵਿਦਿਆਰਥਣ ਅਵਨੀਤ ਕੌਰ ਨੇ ਹਾਸਿਲ ਕੀਤਾ। ਸੀਨੀਅਰ ਗਰੁੱਪ ਪੇਂਟਿੰਗ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ, ਦੂਸਰਾ ਸਥਾਨ ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ ਸੁਖਾਨੰਦ ਦੀ ਵਿਦਿਆਰਥਣ ਜਸਵੀਰ ਕੌਰ ਅਤੇ ਤੀਸਰਾ ਸਥਾਨ ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ ਸੁਖਾਨੰਦ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਹਾਸਿਲ ਕੀਤਾ। ਅੰਤਰ ਸਕੂਲ ਯੁਵਕ ਮੇਲਾ-2026 ਨੂੰ ਨੇਪਰੇ ਚਾੜ੍ਹਨ ਲਈ ਗੁਰਵਿੰਦਰ ਸਿੰਘ ਸਿਵੀਆਂ, ਜਰਨੈਲ ਸਿੰਘ ਝੱਖੜਵਾਲਾ, ਬਲਜੀਤ ਸਿੰਘ ਖਾਲਸਾ ਝੱਖੜਵਾਲਾ, ਕੁਲਵਿੰਦਰ ਸਿੰਘ ਸਰਾਵਾਂ, ਰਣਜੀਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ, ਮਾ. ਸੁਖਵੰਤ ਸਿੰਘ ਬਾਜਾਖਾਨਾ, ਮਾ: ਜਸਵੰਤ ਸਿੰਘ ਸੰਧੂ ਝੱਖੜਵਾਲਾ, ਡਾ. ਨਿਰਭੈ ਸਿੰਘ ਖੇਤਰ ਭਗਤਾ ਭਾਈ ਕਾ, ਮੁੱਖ ਅਧਿਆਪਕ ਹਰਵਿੰਦਰ ਸਿੰਘ ਬਰਗਾੜੀ ਸਰਕਾਰੀ ਮਿਡਲ ਸਕੂਲ ਬਾਜਾਖਾਨਾ ਬੱਸ ਅੱਡਾ (ਲੜਕੇ) ਬਾਜਾਖਾਨਾ, ਪੂਜਾ ਜੈਨ, ਜਸਲੀਨ ਸ਼ਰਮਾ, ਰਾਜਦੀਪ ਕੌਰ ਬਹਿਬਲ ਕਲਾਂ, ਜਸਬੀਰ ਕੌਰ ਲੰਭਵਾਲੀ, ਚਿਰੰਜੀਵ ਕੁਮਾਰ ਸ਼ਰਮਾ, ਵਾਸੂਦੇਵ ਸ਼ਰਮਾ ਸੇਵਾ ਮੁਕਤ ਬੈਂਕ ਮੈਨੇਜਰ, ਸੁਖਚੈਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਾਜਾਖਾਨਾ, ਅਜੈਬ ਸਿੰਘ ਅਤੇ ਕੇਵਲ ਸਿੰਘ ਵਾੜਾ ਭਾਈ ਕਾ ਨੇ ਤਨ, ਮਨ ਅਤੇ ਧਨ ਨਾਲ ਸਹਿਯੋਗ ਦਿੱਤਾ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੁਮੱਚੇ ਸਮਾਗਮ ਦੌਰਾਨ ਮੰਚ ਸੰਚਾਲਨ ਗੁਰਵਿੰਦਰ ਸਿੰਘ ਸਿਵੀਆਂ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਬੰਦ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਬਠਿੰਡਾ ਚੌਂਕ ਵਿਖੇ ਲਗਾਇਆ ਜਾਣ ਵਾਲਾ ਜਾਮ ਮੁਲਤਵੀ
Ad Position 24