ਕਲੈਰੀਕਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਲੈਰੀਕਲ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮਾਸਿਕ ਇਕੱਤਰਤਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਇਕੱਤਰਤਾ ਵਿਚ ਪਹੁੰਚੇ ਸਮੂਹ ਸਾਥੀਆਂ ਦਾ ਸਵਾਗਤ ਕਰਦਿਆਂ ਮੁਲਾਜ਼ਮਾਂ ਦੇ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਨਾਲ ਚੱਲ ਰਹੇ ਸੰਘਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਲੈਰੀਕਲ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮਾਸਿਕ ਇਕੱਤਰਤਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਇਕੱਤਰਤਾ ਵਿਚ ਪਹੁੰਚੇ ਸਮੂਹ ਸਾਥੀਆਂ ਦਾ ਸਵਾਗਤ ਕਰਦਿਆਂ ਮੁਲਾਜ਼ਮਾਂ ਦੇ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਨਾਲ ਚੱਲ ਰਹੇ ਸੰਘਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪੈਨਸ਼ਨਰ ਸਾਥੀਆਂ ਨੂੰ ਮੁਲਾਜ਼ਮ ਜਥੇਬੰਦੀਆਂ ਵਲੋਂ ਉਲੀਕੇ ਜਾ ਰਹੇ ਸੰਘਰਸ਼ ਦੇ ਸਮੂਹ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬੂਟਾ ਰਾਮ ਕਮਰਾ ਨੇ ਦਿਲ ਦੀਆਂ ਬਿਮਾਰੀਆਂ ਸੰਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਇਨ੍ਹਾਂ ਤੋਂ ਬਚਾਅ ਤੇ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ’ਤੇ ਚਾਨਣਾ ਪਾਇਆ। ਭੁਪਿੰਦਰ ਸਿੰਘ ਨੇ ਵੀ ਇਸ ਵਿਸ਼ੇ ਸੰਬੰਧੀ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ। ਇਸ ਤੋਂ ਇਲਾਵਾ ਜਸਵਿੰਦਰ ਸਿੰਘ, ਅਵਤਾਰ ਮੁਕਤਸਰੀ ਤੇ ਹਰਦਰਸ਼ਨ ਨੈਬੀ ਨੇ ਆਪਣੇ ਗੀਤਾਂ ਰਾਹੀਂ ਹਾਜ਼ਰ ਸਾਥੀਆਂ ਦਾ ਮਨੋਰੰਜਨ ਕੀਤਾ। ਇਕੱਤਰਤਾ ਦੌਰਾਨ ਤਰਲੋਕ ਚੰਦ ਫ਼ੱਤਣਵਾਲਾ, ਗੁਰਮੀਤ ਗਿੱਲ ਤੇ ਹਰੀ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਰਮਵੀਰ ਸਿੰਘ, ਜਸਵੰਤ ਸਿੰਘ ਜੰਡੂ, ਹਰਦੇਵ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਪਾਲ, ਓਮ ਪ੍ਰਕਾਸ਼, ਰਾਣੀ ਬਾਲਾ ਅਤੇ ਦਰਸ਼ਨ ਸਿੰਘ ਬੇਦੀ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜ਼ਰ ਸਨ।