ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ’ਚ ਕਟੌਤੀ ਮੋਦੀ ਸਰਕਾਰ ਦਾ ਲੋਕ ਹਿੱਤੂ ਫ਼ੈਸਲਾ-ਭੰਗੇਵਾਲਾ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਇਸ ਨੂੰ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿਚ ਲਿਆਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਟੀ (ਐਨ.ਪੀ.ਪੀ.ਏ.) ਵਲੋਂ 137 ਕੈਂਸਰ ਰੋਕੂ ਦਵਾਈਆਂ ਨਾਲ ਸੰਬੰਧਿਤ 1,364 ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿਚ ਕਟੌਤੀ ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 679 ਬਰਾਂਡਾਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ 50 ਫ਼ੀਸਦੀ ਤੋਂ ਵੱਧ ਕਮੀ ਕੀਤੀ ਗਈ ਹੈ, ਜਦਕਿ ਸਭ ਤੋਂ ਵੱਧ ਕਟੌਤੀ 96.45 ਫ਼ੀਸਦੀ ਤੱਕ ਦਰਜ ਕੀਤੀ ਗਈ ਹੈ। ਇਸ ਫ਼ੈਸਲੇ ਨਾਲ ਦੇਸ਼ ਦੇ ਖ਼ਪਤਕਾਰਾਂ ਨੂੰ ਸਾਲਾਨਾ ਲਗਪਗ 3,540.38 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਕਰਵਾਉਣਾ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਚੁਣੌਤੀ ਬਣ ਜਾਂਦਾ ਹੈ। ਦਵਾਈਆਂ ਦੀਆਂ ਕੀਮਤਾਂ ਘਟਣ ਨਾਲ ਮਰੀਜ਼ਾਂ ਨੂੰ ਇਲਾਜ ਜਾਰੀ ਰੱਖਣ ਵਿਚ ਮਦਦ ਮਿਲੇਗੀ ਅਤੇ ਪਰਿਵਾਰਾਂ ਉਪਰ ਪੈਣ ਵਾਲਾ ਆਰਥਿਕ ਬੋਝ ਵੀ ਘਟੇਗਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਲਈ ਆਮ ਨਾਗਰਿਕਾਂ ਦੀ ਸਿਹਤ, ਸਹੂਲਤ ਅਤੇ ਆਰਥਿਕ ਰਾਹਤ ਨੂੰ ਪਹਿਲ ਦਿੱਤੀ ਜਾ ਰਹੀ ਹੈ।