ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਾ.
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਅਧੀਨ ਵੱਖ-ਵੱਖ ਏਰੀਏ ਵਿਚ ਸਥਿਤ ਸਰਕਾਰੀ ਤੇ ਪ੍ਰਾਈਵੇਟ ਦਫ਼ਤਰ, ਹਸਪਤਾਲ, ਹੋਸਟਲ ਤੇ ਹੋਰ ਜਨਤਕ ਥਾਵਾਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਪੱਧਰ ’ਤੇ ਘਰ-ਘਰ ਤੇ ਜਨਤਕ ਥਾਵਾਂ ’ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀ ਲਾਰਵੀਅਲ ਟੈਮੀਫਾਸ ਸਪ੍ਰੇਅ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ।