ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖ਼ਿਲਾਫ਼ ਆਂਗਣਵਾੜੀ ਵਰਕਰਾਂ ਵਲੋਂ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਝੋਨੇ ਦੀਆਂ ਮੰਡੀਆਂ ਵਿਚ ਫ਼ਸਲ ਦੀ ਆਮਦ ਅਤੇ ਖ਼ਰੀਦ ਬਾਕੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ 400 ਮੰਡੀਆਂ ਬੰਦ ਕਰਨ ਦੇ ਫ਼ੈਸਲੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਪੁਲਿਸ ਕੇਸਾਂ ਤੇ ਲਗਾਏ ਜਾ ਰਹੇ ਜੁਰਮਾਨਿਆਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਬੰਦ ਕੀਤੀਆਂ ਮੰਡੀਆਂ ਵਿਚ ਤੁਰੰਤ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕੀਤੀ ਜਾਵੇ।
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਝੋਨੇ ਦੀਆਂ ਮੰਡੀਆਂ ਵਿਚ ਫ਼ਸਲ ਦੀ ਆਮਦ ਅਤੇ ਖ਼ਰੀਦ ਬਾਕੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ 400 ਮੰਡੀਆਂ ਬੰਦ ਕਰਨ ਦੇ ਫ਼ੈਸਲੇ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਪੁਲਿਸ ਕੇਸਾਂ ਤੇ ਲਗਾਏ ਜਾ ਰਹੇ ਜੁਰਮਾਨਿਆਂ ਦੇ ਵਿਰੋਧ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਬੰਦ ਕੀਤੀਆਂ ਮੰਡੀਆਂ ਵਿਚ ਤੁਰੰਤ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕੀਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਪੰਚਾਲ ਨੇ ਕਿਸਾਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਮੰਡੀਆਂ ਵਿਚ ਮੁੜ ਖ਼ਰੀਦ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਬੀ.ਕੇ.ਯੂ. ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀ.ਕੇ.ਯੂ. ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਖ਼ਜ਼ਾਨਚੀ ਜਸਕਰਨ ਸਿੰਘ ਬੂੜਾ ਗੁੱਜਰ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਬਰੀਵਾਲਾ ਪ੍ਰਧਾਨ ਜਸਵੰਤ ਸਿੰਘ ਡੋਡਾਂਵਾਲੀ, ਬੀ.ਕੇ.ਯੂ. ਕਾਦੀਆਂ ਦੇ ਸੂਬਾ ਜਨਰਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਕੌਮੀ ਕਿਸਾਨ ਯੂਨੀਅਨ ਦੇ ਬਲਾਕ ਮਲੋਟ ਪ੍ਰਧਾਨ ਗੁਰਸੇਵਕ ਸਿੰਘ ਭੁਲੇਰੀਆ ਅਤੇ ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 400 ਮੰਡੀਆਂ ਬੰਦ ਕਰਨ ਦਾ ਫ਼ੈਸਲਾ ਕਿਸਾਨਾਂ ਲਈ ਮੁਸ਼ਕਿਲਾਂ ਪੈਦਾ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੇ ਕੀਤੇ ਐਲਾਨ ਦੇ ਬਾਵਜੂਦ ਮੰਡੀਆਂ ਬੰਦ ਕਰਨਾ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਾਰ ਪਛੇਤੀ ਕਿਸਮ ਪੂਸਾ-44 ਅਤੇ 126 ਕਿਸਮ ਦਾ ਝੋਨਾ ਹੁਣ ਮੰਡੀਆਂ ਵਿਚ ਪਹੁੰਚ ਰਿਹਾ ਹੈ। ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਾਲੇਰਕੋਟਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲਿ੍ਹਆਂ ਦੀਆਂ ਮੰਡੀਆਂ ਵਿਚ ਹਾਲੇ ਵੀ 35 ਫ਼ੀਸਦੀ ਤੋਂ ਵੱਧ ਝੋਨੇ ਦੀ ਖ਼ਰੀਦ ਹੋਣੀ ਬਾਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਬੰਪਰ ਫ਼ਸਲ ਹੋਣ ਕਾਰਨ ਝੋਨੇ ਦੀ ਪੈਦਾਵਾਰ 185 ਲੱਖ ਟਨ ਦੇ ਨਿਰਧਾਰਤ ਟੀਚੇ ਤੋਂ ਲਗਪਗ 20 ਲੱਖ ਟਨ ਵੱਧ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕੁਦਰਤੀ ਗੜੇਮਾਰੀ ਕਾਰਨ ਝੋਨੇ ਵਿਚ ਵਧੀ ਨਮੀ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਦੀ ਫ਼ਸਲ ਬਿਨਾਂ ਨਮੀ ਦੀ ਸ਼ਰਤ ਦੇ ਮੰਡੀਆਂ ਵਿਚੋਂ ਖ਼ਰੀਦੀ ਜਾਵੇ। ਆਗੂਆਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਪੁਲਿਸ ਕੇਸਾਂ ਅਤੇ ਲਗਾਏ ਜਾ ਰਹੇ ਜੁਰਮਾਨਿਆਂ ਦਾ ਵਿਰੋਧ ਕੀਤਾ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਾਰੇ ਕੇਸ ਅਤੇ ਜੁਰਮਾਨੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਬੰਧਿਤ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਗੋਨਿਆਣਾ, ਅਮਨਦੀਪ ਸਿੰਘ ਹਰੀਕੇ ਕਲਾਂ, ਬਲਦੇਵ ਸਿੰਘ ਹਰੀਕੇ ਕਲਾਂ, ਫ਼ੌਜੀ ਬਲਜੀਤ ਸਿੰਘ ਝਬੇਲਵਾਲੀ, ਰਵਿੰਦਰ ਸਿੰਘ ਚੌਂਤਰਾ, ਸੰਦੀਪ ਸਿੰਘ ਗੋਲੂ, ਸਰਪੰਚ ਬਲਵਿੰਦਰ ਸਿੰਘ ਮੁਕਤਸਰ, ਬਿਰਜ ਲਾਲ ਡੋਡਾਂਵਾਲੀ, ਪ੍ਰਧਾਨ ਲਾਲੀ ਸ਼ਰਮਾ ਹਰੀਕੇ ਕਲਾਂ, ਗੋਪੀ ਵੜਿੰਗ, ਬੱਲਾ ਸਿੰਘ ਬਾਹਮਣਵਾਲਾ, ਜਗਸੀਰ ਸਿੰਘ ਲਖਮੀਰੇਆਣਾ, ਕੁਲਦੀਪ ਸਿੰਘ ਮਰਾੜ੍ਹ ਕਲਾਂ, ਅਮਰਜੀਤ ਸਿੰਘ ਜੰਮੂਆਣਾ ਅਤੇ ਜੈਲਦਾਰ ਸਰਦੂਲ ਸਿੰਘ ਝਬੇਲਵਾਲੀ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।