14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਪੱਧਰੀ ਸਕੂਲ ਖੇਡਾਂ ’ ਚ ਸਰਕਾਰੀ ਸਕੂਲ ਕਾਉਣੀ ਦਾ ਸ਼ਾਨਦਾਰ ਪ੍ਰਦਰਸ਼ਨ

ਦੋਦਾ, 14 ਨਵੰਬਰ (ਰਵੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸੈਸ਼ਨ 2026-27 ਦੌਰਾਨ ਵੱਖ-ਵੱਖ ਜ਼ਿਲ੍ਹਿਆਂ ’ਚ ਕਰਵਾਈਆਂ ਗਈਆਂ ਪੰਜਾਬ ਪੱਧਰੀ ਸਕੂਲੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਉਣੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਦੇ ਹਾਈ ਜੰਪ, 3000 ਮੀਟਰ ਦੌੜ, 1500 ਮੀਟਰ ਦੌੜ, ਸਰਕਲ ਕਬੱਡੀ (ਲੜਕੀਆਂ), ਸਰਕਲ ਕਬੱਡੀ (ਲੜਕੇ) ਅਤੇ ਕੁਸ਼ਤੀ ਸਮੇਤ ਵੱਖ-ਵੱਖ ਖੇਡਾਂ ’ਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਸਟਾਫ਼ ਮੈਂਬਰ। ਤਸਵੀਰ: ਰਵੀਪਾਲ 15-11-2026
ਦੋਦਾ, 14 ਨਵੰਬਰ (ਰਵੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸੈਸ਼ਨ 2026-27 ਦੌਰਾਨ ਵੱਖ-ਵੱਖ ਜ਼ਿਲ੍ਹਿਆਂ ’ਚ ਕਰਵਾਈਆਂ ਗਈਆਂ ਪੰਜਾਬ ਪੱਧਰੀ ਸਕੂਲੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਉਣੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਦੇ ਹਾਈ ਜੰਪ, 3000 ਮੀਟਰ ਦੌੜ, 1500 ਮੀਟਰ ਦੌੜ, ਸਰਕਲ ਕਬੱਡੀ (ਲੜਕੀਆਂ), ਸਰਕਲ ਕਬੱਡੀ (ਲੜਕੇ) ਅਤੇ ਕੁਸ਼ਤੀ ਸਮੇਤ ਵੱਖ-ਵੱਖ ਖੇਡਾਂ ’ਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਿੰਸੀਪਲ ਗੁਰਬੰਸ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਖੇਡਾਂ ’ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀ.ਪੀ.ਈ. ਤੇਜਿੰਦਰ ਸਿੰਘ ਅਤੇ ਡੀ.ਪੀ.ਈ. ਭੁਪਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰੀ ਸਕੂਲ (ਕੰਨਿਆ) ਮੰਡੀ ਹਰਜੀ ਰਾਮ ਵਿਖੇ ਪੰਜਾਬੀ ਮਹੀਨਾ ਮਨਾਇਆ
Ad Position 24