14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਰਕੰਦੀ ਰੋਡ ਬਣੀ ਕੂੜੇ ਦਾ ਡੰਪ ਤੇ ਹੱਡਾ ਰੋੜੀ, ਬਦਬੂ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ’ਚੋਂ ਗੁਜ਼ਰਦੀ ਬਰਕੰਦੀ ਰੋਡ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਅਤੇ ਮਰੇ ਹੋਏ ਪਸ਼ੂਆਂ ਦੇ ਸੁੱਟੇ ਜਾਣ ਕਾਰਨ ਇਹ ਸੜਕ ਕੂੜੇ ਦੇ ਡੰਪ ਤੇ ਹੱਡਾ ਰੋੜੀ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਕਾਰਨ ਜਿੱਥੇ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਨੇੜੇ ਰਹਿਣ ਵਾਲੇ ਲੋਕ ਵੀ ਫ਼ੈਲ ਰਹੀ ਬਦਬੂ ਤੋਂ ਬੇਹੱਦ ਪ੍ਰੇਸ਼ਾਨ ਹਨ।

Ad Position 21
No active advertisement
ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ’ਚੋਂ ਗੁਜ਼ਰਦੀ ਬਰਕੰਦੀ ਰੋਡ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਅਤੇ ਮਰੇ ਹੋਏ ਪਸ਼ੂਆਂ ਦੇ ਸੁੱਟੇ ਜਾਣ ਕਾਰਨ ਇਹ ਸੜਕ ਕੂੜੇ ਦੇ ਡੰਪ ਤੇ ਹੱਡਾ ਰੋੜੀ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਕਾਰਨ ਜਿੱਥੇ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਨੇੜੇ ਰਹਿਣ ਵਾਲੇ ਲੋਕ ਵੀ ਫ਼ੈਲ ਰਹੀ ਬਦਬੂ ਤੋਂ ਬੇਹੱਦ ਪ੍ਰੇਸ਼ਾਨ ਹਨ। ਜ਼ਿਕਰਯੋਗ ਹੈ ਕਿ ਇਸ ਸੜਕ ਦੀ ਹਾਲ ਹੀ ਵਿਚ ਨਵੀਂ ਉਸਾਰੀ ਕੀਤੀ ਗਈ ਸੀ, ਜਿਸ ਨਾਲ ਲੰਮੇ ਸਮੇਂ ਤੋਂ ਖੱਡਿਆਂ ਭਰੀ ਸੜਕ ਕਾਰਨ ਪ੍ਰੇਸ਼ਾਨ ਹੋ ਰਹੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਪਹਿਲਾਂ ਸੜਕ ਦੀ ਖ਼ਸਤਾ ਹਾਲਤ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਸੀ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਸੜਕ ਬਣਨ ਤੋਂ ਬਾਅਦ ਇਸ ਦੇ ਕਿਨਾਰਿਆਂ ’ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਦੂਰ-ਦੁਰਾਡੇ ਤੋਂ ਆਉਣ ਵਾਲੇ ਕੁਝ ਲੋਕ ਵੀ ਇੱਥੇ ਕੂੜਾ ਸੁੱਟ ਕੇ ਚਲੇ ਜਾਂਦੇ ਹਨ, ਜਿਸ ਕਾਰਨ ਵੱਖ-ਵੱਖ ਥਾਵਾਂ ’ਤੇ ਗੰਦਗੀ ਦੇ ਢੇਰ ਇਕੱਠੇ ਹੋ ਗਏ ਹਨ। ਇਸ ਤੋਂ ਵੀ ਗੰਭੀਰ ਸਮੱਸਿਆ ਇਹ ਹੈ ਕਿ ਸ਼ਹਿਰ ਵਿਚ ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਮਰੇ ਹੋਏ ਪਸ਼ੂ ਵੀ ਇਸ ਸੜਕ ਦੇ ਕਿਨਾਰੇ ਸੁੱਟ ਦਿੱਤੇ ਜਾਂਦੇ ਹਨ। ਪਸ਼ੂਆਂ ਦੇ ਮੁਰਦਾ ਸਰੀਰਾਂ ਅਤੇ ਇਕੱਠੇ ਹੋਏ ਕੂੜੇ ਕਾਰਨ ਇਲਾਕੇ ਵਿਚ ਬਹੁਤ ਜ਼ਿਆਦਾ ਬਦਬੂ ਫ਼ੈਲ ਰਹੀ ਹੈ। ਗਰਮੀ ਤੇ ਮੌਸਮੀ ਤਬਦੀਲੀਆਂ ਦੌਰਾਨ ਅਜਿਹੀ ਗੰਦਗੀ ਹੋਰ ਵੀ ਗੰਭੀਰ ਸਮੱਸਿਆ ਬਣ ਸਕਦੀ ਹੈ। ਇਸ ਨਾਲ ਮੱਖੀਆਂ, ਮੱਛਰਾਂ ਤੇ ਹੋਰ ਹਾਨੀਕਾਰਕ ਜੀਵਾਣੂਆਂ ਦੇ ਪੈਦਾ ਹੋਣ ਅਤੇ ਬਿਮਾਰੀਆਂ ਫ਼ੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਸੜਕ ਦੇ ਇਕ ਪਾਸੇ ਹਸਪਤਾਲ ਹੋਣ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਲੋਕਾਂ ਨੂੰ ਵੀ ਇਸ ਰਸਤੇ ਤੋਂ ਲੰਘਣਾ ਪੈਂਦਾ ਹੈ, ਜਦਕਿ ਦੂਜੇ ਪਾਸੇ ਖੇਤ ਹਨ ਅਤੇ ਕੁਝ ਅੱਗੇ ਜਾ ਕੇ ਆਬਾਦੀ ਵਾਲਾ ਇਲਾਕਾ ਸ਼ੁਰੂ ਹੋ ਜਾਂਦਾ ਹੈ। ਇਸ ਰਸਤੇ ’ਤੇ ਆਵਾਜਾਈ ਵੀ ਕਾਫ਼ੀ ਰਹਿੰਦੀ ਹੈ। ਅਜਿਹੇ ਵਿਚ ਸੜਕ ਦੇ ਕਿਨਾਰਿਆਂ ’ਤੇ ਫ਼ੈਲੀ ਗੰਦਗੀ ਅਤੇ ਬਦਬੂ ਲੋਕਾਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਲਾਕਾ ਵਾਸੀਆਂ ਤੇ ਰਾਹਗੀਰਾਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਕ ਪਾਸੇ ਸ਼ਹਿਰ ਵਿਚ ਸਫ਼ਾਈ ਮੁਹਿੰਮਾਂ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਸ਼ਹਿਰ ਦੇ ਮਹੱਤਵਪੂਰਨ ਰਸਤਿਆਂ ’ਤੇ ਕੂੜੇ ਦੇ ਢੇਰ ਤੇ ਮਰੇ ਹੋਏ ਪਸ਼ੂਆਂ ਦਾ ਸੁੱਟਿਆ ਜਾਣਾ ਚਿੰਤਾਜਨਕ ਹੈ। ਲੋਕਾਂ ਨੇ ਮੰਗ ਕੀਤੀ ਕਿ ਨਗਰ ਕੌਂਸਲ ਤੇ ਸੰਬੰਧਿਤ ਪ੍ਰਸ਼ਾਸਨ ਇਸ ਸਮੱਸਿਆ ਦਾ ਤੁਰੰਤ ਨੋਟਿਸ ਲੈਣ, ਸੜਕ ਕਿਨਾਰੇ ਪਏ ਕੂੜੇ ਤੇ ਮਰੇ ਹੋਏ ਪਸ਼ੂਆਂ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਪੱਕੇ ਪ੍ਰਬੰਧ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ ਅਗਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਦੀ ਵਿਦਿਆਰਥਣ ਦਾ ਸ਼ੁੱਧ ਗੁਰਬਾਣੀ ਉਚਾਰਨ ’ ਚ ਦੂਜਾ ਸਥਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੋਸਿਆਂ ਵਾਲ...
Ad Position 24