ਮੇਰਾ ਯੁਵਾ ਭਾਰਤ ਵਲੋਂ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਸਮਾਗਮ 2026-27 ਕਰਵਾਇਆ
ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵਲੋਂ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026-27 ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੇ ਤਹਿਤ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਭਾਸ਼ਣ ਮੁਕਾਬਲੇ ਅਤੇ ਪਾਵਰ ਪੁਆਇੰਟ ਪ੍ਰੈਸੈਂਟੇਸ਼ਨ ਮੁਕਾਬਲੇ ਕਰਵਾਏ ਗਏ। ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ.
ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵਲੋਂ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026-27 ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੇ ਤਹਿਤ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਵਿਸ਼ੇ ’ਤੇ ਭਾਸ਼ਣ ਮੁਕਾਬਲੇ ਅਤੇ ਪਾਵਰ ਪੁਆਇੰਟ ਪ੍ਰੈਸੈਂਟੇਸ਼ਨ ਮੁਕਾਬਲੇ ਕਰਵਾਏ ਗਏ। ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੇ ਸਹਿਯੋਗ ਸਦਕਾ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਸੰਧੂ ਦੀ ਅਗਵਾਈ ਹੇਠ ਸੀਨੀਅਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਮਨਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਸੰਪੰਨ ਹੋਇਆ। ਵੱਖ-ਵੱਖ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਦੇਸ਼ ਦੇ ਵਿਕਾਸ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੀ ਜੱਜਮੈਂਟ ਪ੍ਰਿੰਸੀਪਲ ਸਮਰਾਟ ਖੰਨਾ ਯੂਨੀਵਰਸਿਟੀ ਕਾਲਜ ਜੈਤੋ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪ੍ਰੋ. ਬੀਰਇੰਦਰਜੀਤ ਸਿੰਘ ਤੇ ਪ੍ਰੋ. ਕਰਮਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਤੇ ਕਾਊਂਸਲਰ ਜਸਬੀਰ ਸਿੰਘ ਜੱਸੀ ਅਤੇ ਰਿਪੁਦਮਨ ਕੌਰ ਨੇ ਨਿਭਾਈ। ਪ੍ਰਿੰ. ਸਮਰਾਟ ਖੰਨਾ ਅਤੇ ਜਸਬੀਰ ਸਿੰਘ ਜੱਸੀ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਯੁਵਾ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਭਾਸ਼ਣ ਮੁਕਾਬਲੇ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਸਵੇਰ ਦੇ ਸੈਸ਼ਨ ਦੌਰਾਨ ਭਾਸ਼ਣ ਮੁਕਾਬਲੇ ਦੇ ਨਤੀਜਿਆਂ ਅਨੁਸਾਰ ਪਹਿਲਾ ਸਥਾਨ ਦੀਆ ਸ਼ਰਮਾ, ਦੂਜਾ ਸਥਾਨ ਡਾ. ਭਾਵਿਆ ਜੋਸ਼ੀ ਅਤੇ ਤੀਜਾ ਸਥਾਨ ਅਮਨੀਸ਼ ਸਿੰਘ ਨੇ ਪ੍ਰਾਪਤ ਕੀਤਾ। ਸ਼ਾਮ ਦੇ ਸੈਸ਼ਨ ਦੌਰਾਨ ਪਾਵਰ ਪੁਆਇੰਟ ਪ੍ਰੈਸੈਂਟੇਸ਼ਨ ਚੈਲੇਂਜ ਮੁਕਾਬਲੇ ਵਿਚ ਪਹਿਲਾ ਸਥਾਨ ਅਮਨਪ੍ਰੀਤ ਕੌਰ, ਦੂਜਾ ਸਥਾਨ ਮਨਮੋਹਨਜੀਤ ਕੌਰ, ਤੀਜਾ ਸਥਾਨ ਲਵਪ੍ਰੀਤ ਸਿੰਘ ਤੋਂ ਇਲਾਵਾ ਸਾਕਸ਼ੀ, ਡਾ. ਈਸ਼ਾ ਗੁਪਤਾ ਤੇ ਪ੍ਰਣਵ ਸ਼ਰਮਾ ਨੇ ਵਿਸ਼ੇਸ਼ ਸਥਾਨ ਹਾਸਿਲ ਕੀਤਾ। ਮੰਚ ਸੰਚਾਲਨ ਮਨਜੀਤ ਸਿੰਘ ਭੁੱਲਰ ਅਕਾਊਂਟੈਂਟ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਨੇ ਕੀਤਾ। ਅੰਤ ਵਿਚ ਜ਼ਿਲ੍ਹਾ ਯੁਵਾ ਅਧਿਕਾਰੀ ਵੀਰਦੀਪ ਕੌਰ ਸੰਧੂ ਨੇ ਸਾਰੇ ਨਿਰਣਾਇਕਾਂ, ਭਾਗੀਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।