17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਜੈਤੋ ’ਚ ਦਿਸੀ ਕਾਂਗਰਸ ਦੀ ਅੰਦਰੂਨੀ ਨਾਰਾਜ਼ਗੀ

ਜੈਤੋ, 17 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਵਿਚ ਕਾਂਗਰਸ ਪਾਰਟੀ ਦੀ ਅੰਦਰੂਨੀ ਨਾਰਾਜ਼ਗੀ ਇਕ ਵਾਰ ਫਿਰ ਸਾਹਮਣੇ ਆਈ ਹੈ। ਯਾਤਰਾ ਦੌਰਾਨ ਹਲਕੇ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਦੀ ਗੈਰ ਹਾਜ਼ਰੀ ਨੇ ਸਥਾਨਕ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 18-11-2026
ਜੈਤੋ, 17 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਵਿਚ ਕਾਂਗਰਸ ਪਾਰਟੀ ਦੀ ਅੰਦਰੂਨੀ ਨਾਰਾਜ਼ਗੀ ਇਕ ਵਾਰ ਫਿਰ ਸਾਹਮਣੇ ਆਈ ਹੈ। ਯਾਤਰਾ ਦੌਰਾਨ ਹਲਕੇ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਦੀ ਗੈਰ ਹਾਜ਼ਰੀ ਨੇ ਸਥਾਨਕ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਜਿੱਥੇ ਪਾਰਟੀ ਵਲੋਂ ਇਸ ਯਾਤਰਾ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਬਚਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਜੈਤੋ ਵਿਚ ਪਾਰਟੀ ਦੇ ਆਪਣੇ ਸੀਨੀਅਰ ਆਗੂਆਂ ਦੀ ਗੈਰਮੌਜੂਦਗੀ ਨੇ ਜਥੇਬੰਦਕ ਤਾਲਮੇਲ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਸਬੰਧੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਮੇਹਰ ਸਿੰਘ ਕਰੀਰਵਾਲੀ ਨੇ ਸਥਾਨਕ ਪਾਰਟੀ ਲੀਡਰਸ਼ਿਪ ’ਤੇ ਸੀਨੀਅਰ ਆਗੂਆਂ ਅਣਗੌਲਿਆ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਅਜਿਹੇ ਸੀਨੀਅਰ ਆਗੂ ਹਨ, ਜੋ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਸਮਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ, ਪਰ ਇਸ ਮਹੱਤਵਪੂਰਨ ਯਾਤਰਾ ਦੌਰਾਨ ਉਨ੍ਹਾਂ ਨੂੰ ਨਾ ਤਾਂ ਕੋਈ ਸੱਦਾ ਦਿੱਤਾ ਗਿਆ ਅਤੇ ਨਾ ਹੀ ਪ੍ਰੋਗਰਾਮ ਸਬੰਧੀ ਕੋਈ ਜਾਣਕਾਰੀ ਦਿੱਤੀ ਗਈ। ਮੇਹਰ ਸਿੰਘ ਕਰੀਰਵਾਲੀ ਨੇ ਕਿਹਾ ਕਿ ਪਾਰਟੀ ਦੀਆਂ ਅਜਿਹੀਆਂ ਸਰਗਰਮੀਆਂ ਵਿਚ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਜਿਹੜੇ ਆਗੂਆਂ ਨੇ ਮੁਸ਼ਕਿਲ ਸਮਿਆਂ ਵਿਚ ਪਾਰਟੀ ਦਾ ਸਾਥ ਦਿੱਤਾ ਹੈ, ਉਨ੍ਹਾਂ ਨੂੰ ਅਜਿਹੇ ਸਮਾਗਮਾਂ ਵਿਚ ਬਣਦਾ ਮਾਣ-ਸਤਿਕਾਰ ਅਤੇ ਮਹੱਤਵ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀਨੀਅਰ ਆਗੂਆਂ ਨੂੰ ਹੀ ਅਣਗੌਲਿਆ ਕੀਤਾ ਜਾਵੇਗਾ ਤਾਂ ਪਾਰਟੀ ਅੰਦਰ ਆਪਸੀ ਤਾਲਮੇਲ ਅਤੇ ਵਰਕਰਾਂ ਦੇ ਮਨੋਬਲ ’ਤੇ ਅਸਰ ਪੈਣਾ ਸੁਭਾਵਿਕ ਹੈ। ਜ਼ਿਕਰਯੋਗ ਹੈ ਕਿ ਮੇਹਰ ਸਿੰਘ ਕਰੀਰਵਾਲੀ ਨੇ ਆਪਣੇ ਸਮਰਥਕਾਂ ਸਮੇਤ ਇਸ ਯਾਤਰਾ ਤੋਂ ਦੂਰੀ ਬਣਾਈ ਰੱਖੀ। ਇਸ ਦੇ ਨਾਲ ਹੀ ਹਲਕੇ ਦੇ ਹੋਰ ਸੀਨੀਅਰ ਆਗੂਆਂ ਦੀ ਗੈਰ - ਮੌਜੂਦਗੀ ਨੇ ਵੀ ਪਾਰਟੀ ਦੀ ਅੰਦਰੂਨੀ ਏਕਤਾ ਅਤੇ ਆਪਸੀ ਸਾਂਝ ਬਾਰੇ ਚਰਚਾ ਨੂੰ ਜਨਮ ਦਿੱਤਾ ਹੈ। ਜੈਤੋ ਹਲਕੇ ਵਿਚ ਹੁਣ ਇਹ ਸਵਾਲ ਉੱਠ ਰਿਹਾ ਹੈ ਕਿ ਜਦੋਂ ਕਾਂਗਰਸ ਵਲੋਂ ਨੌਜਵਾਨਾਂ ਨੂੰ ਨਾਲ ਜੋੜਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਲਈ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਤਾਂ ਆਪਣੇ ਹੀ ਹਲਕੇ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਚੱਲਣ ਵਿਚ ਤਾਲਮੇਲ ਦੀ ਘਾਟ ਕਿਉਂ ਨਜ਼ਰ ਆ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੋਗਰੈਸਿਵ ਐਜੂਕੇਸ਼ਨ ਸੁਸਾਇਟੀ ਫ਼ਰੀਦਕੋਟ ਵਲੋਂ ਡਾ. ਬੀ.ਆਰ. ਅੰਬੇਡਕਰ ਲਾਇਬ੍ਰੇਰੀ ਵਿਖੇ ਸਨਮਾਨ ਸਮਾਰੋਹ ਅਗਲੀ ਖ਼ਬਰ ਬਲਾਕ ਆਲਮਵਾਲਾ ਵਿਖੇ ਆਸ਼ਾ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਦੀ ਚੋਣ
Ad Position 24