17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਵੈ-ਗਣਨਾ ਲਈ ਆਨਲਾਈਨ ਪੋਰਟਲ ਰਾਹੀਂ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰਵਾਉਣ ਲੋਕ- ਅਮੋਲਕ ਸਿੰਘ

ਜੈਤੋ, 17 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ ।

Ad Position 21
No active advertisement
ਅਜੀਤ ਡੈਸਕ 18-11-2026
ਜੈਤੋ, 17 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਲੋਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ । ਇਹ ਜਾਣਕਾਰੀ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ.0 ਇਨਿਊਮਰੇਸ਼ਨ) ਮੁਹਿੰਮ ਤਹਿਤ ਨਾਗਰਿਕ ਸਰਕਾਰੀ ਪੋਰਟਲ ’ਤੇ ਜਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਸੁਵਿਧਾਜਨਕ ਢੰਗ ਨਾਲ ਅਤੇ ਖੁਦ ਦਰਜ ਕਰਨ ਦਾ ਮੌਕਾ ਮਿਲੇਗਾ। ਵਿਧਾਇਕ ਨੇ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਜਿਹੜੇ ਨਾਗਰਿਕ ਆਨਲਾ ਈਨ ਸਵੈ-ਗਣਨਾ ਕਰ ਚੁੱਕੇ ਹੋਣਗੇ, ਉਨ੍ਹਾਂ ਨੂੰ ਘਰ ਆਉਣ ਵਾਲੇ ਸੰਬੰਧਿਤ ਗਣਨਾਕਾਰ ਨਾਲ ਆਪਣੀ ਸਵੈ-ਗਣਨਾ ਆਈ.ਡੀ. ਸਾਂਝੀ ਕਰਨੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਓਮ ਪ੍ਰਕਾਸ਼ ਸ਼ਰਮਾ ਬਰਗਾੜੀ ਅਗਲੀ ਖ਼ਬਰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਉਤਸ਼ਾਹ ਨੇ ਵਿਰੋਧੀਆਂ ਦੀ ਨੀਂਦ ਉਡਾਈ- ਔਲਖ
Ad Position 24