17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚੰਨੀ ਨੇ ਬਰਗਾੜੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੇਸਾਂ ਦੇ ਜਲਦ ਨਿਰਪੱਖ ਨਿਪਟਾਰੇ ਲਈ ਅਰਦਾਸ ਕੀਤੀ

ਬਰਗਾੜੀ, 17 ਨਵੰਬਰ (ਲਖਵਿੰਦਰ ਸ਼ਰਮਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਬਰਗਾੜੀ ਪਹੁੰਚਣ ’ਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਭਲੂਰੀਆ ਅਤੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿਲਵਾਂ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਬਰਗਾੜੀ ਵਿਖੇ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਬੇਅਦਬੀ, ਬਹਿਬਲ ਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਦੇ ਜਲਦ ਨਿਰਪੱਖ ਨਿਪਟਾਰੇ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਬਰਗਾੜੀ, 17 ਨਵੰਬਰ (ਲਖਵਿੰਦਰ ਸ਼ਰਮਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਬਰਗਾੜੀ ਪਹੁੰਚਣ ’ਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਭਲੂਰੀਆ ਅਤੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿਲਵਾਂ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ। ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਪਾਤਿਸ਼ਾਹੀ ਦਸਵੀਂ ਬਰਗਾੜੀ ਵਿਖੇ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਬੇਅਦਬੀ, ਬਹਿਬਲ ਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਦੇ ਜਲਦ ਨਿਰਪੱਖ ਨਿਪਟਾਰੇ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਬਹਿਬਲ ਗੋਲੀਕਾਂਡ ਵਿਚ ਸ਼ਹੀਦ ਹੋਏ ਗੁਰਜੀਤ ਸਿੰਘ ਸਰਾਵਾਂ ਦੇ ਘਰ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਗੁਰੂਸਰ, ਬਹਿਬਲ ਕਲਾਂ ਹੁੰਦੇ ਹੋਏ ਬਰਗਾੜੀ ਪਹੁੰਚੇ। ਗੁਰਦੁਆਰਾ ਸਾਹਿਬ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਕੇਸਾਂ ਦਾ ਕੈਪਟਨ ਸਰਕਾਰ ਵਲੋਂ ਸਹੀ ਢੰਗ ਨਾਲ ਪੈਰਵਾਈ ਨਾ ਕਰਨ ਕਰਕੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਬਦਲ ਦਿੱਤਾ ਸੀ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਬਣਨ ’ਤੇ ਇਹ ਸਾਰੇ ਕੇਸ ਸਹੀ ਦਿਸ਼ਾ ਵੱਲ ਚੱਲ ਪਏ ਸਨ। ਭਗਵੰਤ ਮਾਨ ਸਰਕਾਰ ਨੇ ਵੀ ਇਨ੍ਹਾਂ ਕੇਸਾਂ ਦਾ ਕੁਝ ਨਹੀਂ ਕੀਤਾ ਅਤੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲ ਸਕੀ। ਕਾਂਗਰਸ ਸਰਕਾਰ ਆਉਣ ’ਤੇ ਇਹ ਜੋ ਕੇਸ ਚੰਡੀਗੜ੍ਹ ਤਬਦੀਲ ਕੀਤੇ ਗਏ ਹਨ। ਉਨ੍ਹਾਂ ਨੂੰ ਵਾਪਸ ਲਿਆ ਕੇ ਲਗਾਤਾਰ ਸੁਣਵਾਈ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਕੇਸਾਂ ਦਾ ਜਲਦ ਪੂਰਨ ਇਨਸਾਫ਼ ਮਿਲ ਸਕੇ। ਕਾਂਗਰਸ ਸਰਕਾਰ ਬਣਨ ’ਤੇ ਪੰਜਾਬ ਦਾ ਹਰ ਪੱਖੋਂ ਵਧੀਆ ਵਿਕਾਸ ਕੀਤਾ ਜਾਵੇਗਾ ਅਤੇ ਸ਼ਾਂਤਮਈ ਮਾਹੌਲ ਪੈਦਾ ਕੀਤਾ ਜਾਵੇਗਾ। ਇਸ ਤੋਂ ਬਾਅਦ ਸ: ਚੰਨੀ ਨੇ ਸੀਨੀਅਰ ਆਗੂ ਪ੍ਰੀਤਪਾਲ ਸਿੰਘ ਭਲੂਰੀਆ ਦੇ ਘਰ ਨਿੱਘੇ ਸਵਾਗਤ ਉਪਰੰਤ ਕਾਂਗਰਸੀ ਵਰਕਰਾਂ, ਆਮ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਹੁਣ ਤੋਂ ਪੂਰੀ ਮਿਹਨਤ ਕਰਨੀ ਚਾਹੀਦੀ ਹੈ । ਇਸ ਮੌਕੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਅਜੇਪਾਲ ਸਿੰਘ ਸੰਧੂ ਕੋਟਕਪੂਰਾ, ਦਰਸ਼ਨ ਸਿੰਘ ਢਿਲਵਾਂ, ਸਤਿੰਦਰ ਸਿੰਘ ਭਲੂਰੀਆ, ਸੇਵਕ ਸਿੰਘ ਬਰਾੜ, ਚੂਹੜ ਸਿੰਘ ਢਿੱਲੋਂ, ਪ੍ਰਧਾਨ ਗੁਰਮੀਤ ਸਿੰਘ ਪੱਪੂ ਬਰਾੜ, ਗੁਰਚਰਨ ਸਿੰਘ ਢਿੱਲੋਂ, ਹਰਬੰਸ ਸਿੰਘ ਢਿੱਲੋਂ, ਸਾਬਕਾ ਸਰਪੰਚ ਜਸਵੰਤ ਸਿੰਘ, ਰਾਜਵਿੰਦਰ ਕੌਰ, ਸਾਬਕਾ ਬਲਾਕ ਸੰਮਤੀ ਮੈਂਬਰ ਬਾਬੂ ਸਿੰਘ, ਹਰਪਿੰਦਰ ਬਰਾੜ, ਗੁਰਤੇਜ ਢਿੱਲੋਂ, ਸੁਖਦੇਵ ਢਿੱਲੋ, ਜੈਪਾਲ ਸ਼ਰਮਾ, ਵੀਰ ਚੰਦ ਸ਼ਰਮਾ, ਟੇਕ ਚੰਦ ਅਰਸ਼ੀ, ਮਾ. ਪਰਮੋਦ ਸ਼ਰਮਾ, ਭਿੰਦਰ ਸ਼ਰਮਾ, ਚਤਰ ਦਾਸ, ਭਿੰਡੀ ਢਿੱਲੋਂ, ਰਿੰਪਾ ਢਿੱਲੋਂ, ਬਿੱਟੂ ਸੰਧੂ, ਵੇਦ ਪ੍ਰਕਾਸ਼ , ਗੁਰਜੰਟ ਸ਼ਰਮਾ, ਡਾ. ਰਣਜੀਤ ਘਾਰੂ, ਬੂਟਾ ਢਿੱਲੋਂ, ਬਲਵੰਤ ਫ਼ੌਜੀ, ਚਮਕੌਰ ਬਰਾੜ, ਰਾਜਾ ਨੰਬਰਦਾਰ, ਰਮੇਸ਼ ਸ਼ਰਮਾ, ਸੁਰਜੀਤ ਮਾਲੜਾ, ਹਰਬੰਸ ਪੱਪੂ, ਮਹਿੰਦਰ ਸਿੰਘ, ਰਾਜੂ ਗਿੱਲ, ਜੱਗੀ ਕਪੂਰ, ਜੀਤਾ ਸਿੰਘ, ਮਨਜੀਤ ਸਿੰਘ, ਸਤਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਭੀ ਦੇ ਮੰਦੇ ਭਾਅ ਨੇ ਕਾਸ਼ਤਕਾਰਾਂ ਦੇ ਚਿਹਰਿਆਂ ਤੋਂ ਖੋਹੀਆਂ ਰੌਣਕਾਂ ਅਗਲੀ ਖ਼ਬਰ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਡੀ.ਏ.ਵੀ. ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ
Ad Position 24