18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਸਕੂਲੀ ਖੇਡਾਂ ਸਾਲ 2026-27 ਦੌਰਾਨ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੀਆਂ ਵਿਦਿਆਰਥਣਾਂ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਅਹਿਮ ਸਥਾਨ ਹਾਸਿਲ ਕੀਤੇ। ਅਧਿਆਪਕ ਕੰਵਲਜੀਤ ਸਿੰਘ ਨੇ ਦੱਸਿਆ ਕਿ ਅੰਡਰ-14 ਤਹਿਤ ਕਬੱਡੀ ਸਰਕਲ (ਲੜਕੀਆਂ) ਵਿਚ ਦੂਜਾ ਸਥਾਨ ਹਾਸਿਲ ਕਰਨ ਵਿਚ ਗੁਰਨੂਰ ਕੌਰ, ਸ਼ੁਭਦੀਪ ਕੌਰ ਨੀਲਮ, ਹਰਪ੍ਰੀਤ ਕੌਰ, ਵੀਰਪਾਲ ਕੌਰ ਨੇ ਅਹਿਮ ਯੋਗਦਾਨ ਪਾ ਕੇ ਦੂਜੇ ਸਥਾਨ ਦੀ ਟਰਾਫ਼ੀ ’ਤੇ ਕਬਜ਼ਾ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਫ਼ਰੀਦਕੋਟ, 18 ਨਵੰਬਰ (ਸਰਬਜੀਤ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਸਕੂਲੀ ਖੇਡਾਂ ਸਾਲ 2026-27 ਦੌਰਾਨ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੀਆਂ ਵਿਦਿਆਰਥਣਾਂ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਅਹਿਮ ਸਥਾਨ ਹਾਸਿਲ ਕੀਤੇ। ਅਧਿਆਪਕ ਕੰਵਲਜੀਤ ਸਿੰਘ ਨੇ ਦੱਸਿਆ ਕਿ ਅੰਡਰ-14 ਤਹਿਤ ਕਬੱਡੀ ਸਰਕਲ (ਲੜਕੀਆਂ) ਵਿਚ ਦੂਜਾ ਸਥਾਨ ਹਾਸਿਲ ਕਰਨ ਵਿਚ ਗੁਰਨੂਰ ਕੌਰ, ਸ਼ੁਭਦੀਪ ਕੌਰ ਨੀਲਮ, ਹਰਪ੍ਰੀਤ ਕੌਰ, ਵੀਰਪਾਲ ਕੌਰ ਨੇ ਅਹਿਮ ਯੋਗਦਾਨ ਪਾ ਕੇ ਦੂਜੇ ਸਥਾਨ ਦੀ ਟਰਾਫ਼ੀ ’ਤੇ ਕਬਜ਼ਾ ਕੀਤਾ। ਅੰਡਰ-19 ਕਬੱਡੀ ਸਰਕਲ (ਲੜਕੀਆਂ) ਵਿਚ ਰਾਜ ਪੱਧਰ ’ਤੇ ਤੀਸਰਾ ਸਥਾਨ ਹਾਸਿਲ ਕਰਨ ਵਿਚ ਨਵਜੋਤ ਕੌਰ, ਸਿਮਰਨਜੋਤ ਕੌਰ, ਜਸ਼ਨਦੀਪ ਕੌਰ, ਰਮਨਪ੍ਰੀਤ ਕੌਰ ਨੇ ਅਹਿਮ ਯੋਗਦਾਨ ਪਾ ਕੇ ਤੀਜੇ ਨੰਬਰ ਦੀ ਟਰਾਫ਼ੀ ’ਤੇ ਕਬਜ਼ਾ ਕੀਤਾ। ਸਕੂਲ ਪਹੁੰਚਣ ’ਤੇ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਮੈਡਲ ਤੇ ਹਾਰ ਪਾ ਕੇ ਖਿਡਾਰਨਾਂ ਦਾ ਸਵਾਗਤ ਕੀਤਾ ਗਿਆ। ਪਿ੍ੰਸੀਪਲ ਕਿ੍ਸ਼ਨ ਕੁਮਾਰ ਵਲੋੋਂ ਬੱਚਿਆਂ, ਉਨ੍ਹਾਂ ਦੇ ਮਾਪਿਆਂ ਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਅਧਿਆਪਕ ਮਨਦੀਪ ਕੌਰ, ਅੰਜਨਾ ਜੈਨ, ਸਤਿਨਾਮ ਕੌਰ, ਜਤਿਨ ਕੁਮਾਰ, ਹਰਦੀਪ ਸਿੰਘ ਅਤੇ ਹੋਰ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ਮੰਡਲ ਵਲੋਂ ਬੀਜੇਪੀ ਦੇ ਐਸ.ਸੀ. ਮੋਰਚੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਪ੍ਰਿੰ. ਕ੍ਰਿਸ਼ਨ ਲਾਲ ਡਾ. ਅੰਬੇਡਕਰ ਗਿਆਨ ਜੋਤੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਬਣੇ
Ad Position 24