ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ 20 ਨੂੰ ਮਨਾਇਆ ਜਾਵੇਗਾ
ਸ੍ਰੀ ਮੁਕਤਸਰ ਸਾਹਿਬ , 18 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਸ਼ਿਆਮ ਪ੍ਰਚਾਰ ਮੰਡਲ ਵਲੋਂ 20 ਨਵੰਬਰ ਨੂੰ ਰਾਮਬਾੜਾ ਬਾਜ਼ਾਰ ਸਥਿਤ ਸ੍ਰੀ ਦੁਰਗਾ ਮੰਦਰ ਗੀਤਾ ਭਵਨ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਰਾਤ 8 ਵਜੇ ਸ਼ੁਰੂ ਹੋਣ ਵਾਲੇ ਇਸ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਪ੍ਰੇਮੀ ਅਜੈ ਕੁੱਛਲ ਨੇ ਦੱਸਿਆ ਕਿ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦੇ ਰੰਗ - ਬਿਰੰਗੇ ਸਤਰੰਗੀ ਜਨਮ ਉਤਸਵ ਤਹਿਤ ਜਾਗਰਣ ਅਤੇ ਸੰਕੀਰਤਨ ਕਰਵਾਇਆ ਜਾਵੇਗਾ ।
ਸ੍ਰੀ ਮੁਕਤਸਰ ਸਾਹਿਬ , 18 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਸ਼ਿਆਮ ਪ੍ਰਚਾਰ ਮੰਡਲ ਵਲੋਂ 20 ਨਵੰਬਰ ਨੂੰ ਰਾਮਬਾੜਾ ਬਾਜ਼ਾਰ ਸਥਿਤ ਸ੍ਰੀ ਦੁਰਗਾ ਮੰਦਰ ਗੀਤਾ ਭਵਨ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਰਾਤ 8 ਵਜੇ ਸ਼ੁਰੂ ਹੋਣ ਵਾਲੇ ਇਸ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਪ੍ਰੇਮੀ ਅਜੈ ਕੁੱਛਲ ਨੇ ਦੱਸਿਆ ਕਿ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦੇ ਰੰਗ - ਬਿਰੰਗੇ ਸਤਰੰਗੀ ਜਨਮ ਉਤਸਵ ਤਹਿਤ ਜਾਗਰਣ ਅਤੇ ਸੰਕੀਰਤਨ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਸ਼ਿਆਮ ਪ੍ਰਭੂ ਦਾ ਫੁੱਲਾਂ ਨਾਲ ਕੀਤਾ ਜਾਣ ਵਾਲਾ ਸ਼ਾਨਦਾਰ ਸ਼ਿੰਗਾਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗਾ । ਬੰਗਾਲੀ ਫੁੱਲਾਂ ਨਾਲ ਬਾਬਾ ਜੀ ਦਾ ਮਨਮੋਹਕ ਸ਼ਿੰਗਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ 56 ਪ੍ਰਕਾਰ ਦੇ ਪਕਵਾਨਾਂ ਦਾ ਭੋਗ ਲਗਾਇਆ ਜਾਵੇਗਾ ।