ਸੂਬਾ ਪੱਧਰੀ ਹਾਕੀ ਮੁਕਾਬਲਿਆਂ ’ਚ ਅਕਾਲ ਅਕੈਡਮੀ ਦੀ ਵਿਦਿਆਰਥਣ ਦਾ ਪਹਿਲਾ ਸਥਾਨ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਅਕਾਲ ਅਕੈਡਮੀ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਇਬਾਦਤਦੀਪ ਕੌਰ ਨੇ ਸੂਬਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ।
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸੇ ਲੜੀ ਤਹਿਤ ਅਕਾਲ ਅਕੈਡਮੀ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਇਬਾਦਤਦੀਪ ਕੌਰ ਨੇ ਸੂਬਾ ਪੱਧਰੀ ਹਾਕੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਵਿਚ ਅਜਿਹੀਆਂ ਪ੍ਰਾਪਤੀਆਂ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਦਿਆਰਥਣ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।