ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਸਵਾਮੀ ਕਮਲਾਨੰਦ ਗਿਰੀ ਨੂੰ ਮਿਲੇ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਸੀਨੀਅਰ ਭਾਜਪਾ ਆਗੂ ਚਰਨਜੀਤ ਸਿੰਘ ਅਟਵਾਲ ਨੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਪਹੁੰਚ ਕੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇ 20 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਪਹੁੰਚਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਯਾਤਰਾ ਦੇ ਸਵਾਗਤ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਸ
ਸ੍ਰੀ ਰਾਮ ਭਵਨ ਵਿਖੇ ਸਵਾਮੀ ਕਮਲਾਨੰਦ ਗਿਰੀ ਨੂੰ ਸੱਦਾ ਪੱਤਰ ਦੇਣ ਪਹੁੰਚੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਗੁਰਦੇਵ ਸਿੰਘ, ਰਾਜੇਸ਼ ਗੋਰਾ ਪਠੇਲਾ, ਰਾਜ ਮੇਲੂ ਭਟੇਜਾ ਤੇ ਹੋਰ ਭਾਜਪਾ ਆਗੂ। ਅਜੀਤ ਤਸਵੀਰ
19-11-2026
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਸੀਨੀਅਰ ਭਾਜਪਾ ਆਗੂ ਚਰਨਜੀਤ ਸਿੰਘ ਅਟਵਾਲ ਨੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਪਹੁੰਚ ਕੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦੇ 20 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਪਹੁੰਚਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਯਾਤਰਾ ਦੇ ਸਵਾਗਤ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਚਰਨਜੀਤ ਸਿੰਘ ਅਟਵਾਲ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਸਮਰਸਤਾ ਸੰਕਲਪ ਯਾਤਰਾ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਨੇੜਿਓਂ ਪਿੰਡ ਰਾਏਪੁਰ ਤੋਂ ਸ਼ੁਰੂ ਹੋਵੇਗੀ, ਜਿਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵਲੋਂ ਰਵਾਨਾ ਕੀਤਾ ਜਾਵੇਗਾ। ਇਹ ਯਾਤਰਾ ਗੁਰੂ ਰਵਿਦਾਸ ਦੇ ਸਮਾਨਤਾ, ਭਾਈਚਾਰੇ ਤੇ ਸਮਾਜਿਕ ਏਕਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਂਦੀ ਹੋਈ 20 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਭਾਜਪਾ ਦੇ ਪੀ.ਆਰ.ਓ. ਗੁਰਦੇਵ ਸਿੰਘ ਨੇ ਦੱਸਿਆ ਕਿ 20 ਨਵੰਬਰ ਨੂੰ ਸ਼ਾਮ ਕਰੀਬ 6 ਵਜੇ ਸਰਕਾਰੀ ਕਾਲਜ ਵਿਖੇ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਵੀ ਸਵਾਗਤੀ ਸਮਾਗਮ ਕਰਵਾਇਆ ਜਾਵੇਗਾ। ਯਾਤਰਾ ਦਾ ਰਾਤ ਦਾ ਵਿਸ਼ਰਾਮ ਵੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੀ ਹੋਵੇਗਾ। ਇਸ ਮੌਕੇ ਸਾਬਕਾ ਡਿਪਟੀ ਸਪੀਕਰ ਅਟਵਾਲ ਨਾਲ ਰਾਜੇਸ਼ ਗੋਰਾ ਪਠੇਲਾ, ਜਨਰਲ ਸਕੱਤਰ ਰਾਜ ਕੁਮਾਰ ਭਟੇਜਾ ਮੇਲੂ, ਅਖਿਲ ਭਾਰਤੀ, ਮੁਨੀਸ਼ ਧਮੀਜਾ, ਰਾਜੀਵ ਦਾਬੜਾ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।