19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਪੈਨਸ਼ਨਰ ਸੇਵਾ ਮੇਲੇ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਗਿਆ। 19 ਤੋਂ 21 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਰਿੰਦਰ ਸਿੰਘ ਧਾਲੀਵਾਲ ਨੇ ਕੀਤਾ।

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਧਾਲੀਵਾਲ ਪੈਨਸ਼ਨਰ ਸੇਵਾ ਮੇਲੇ ਦਾ ਉਦਘਾਟਨ ਕਰਦੇ ਹੋਏ। ਅਜੀਤ ਤਸਵੀਰ ਗੁਰਮਿਹਰ ਕੌਰ ਸਿੱਧੂ ਪਿਤਾ: ਪ੍ਰੇਮਦੀਪ ਸਿੰਘ ਸਿੱਧੂ ਮਾਤਾ: ਗੁਰਵਿੰਦਰ ਕੌਰ ਸਿੱਧੂ ਵਾਸੀ: ਸ੍ਰੀ ਮੁਕਤਸਰ ਸਾਹਿਬ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਗਾਇਆ ਗਿਆ। 19 ਤੋਂ 21 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਰਿੰਦਰ ਸਿੰਘ ਧਾਲੀਵਾਲ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਿਸ਼ੇਸ਼ ਉਪਰਾਲੇ ਦਾ ਮੁੱਖ ਮੰਤਵ ਪੈਨਸ਼ਨਰਾਂ ਨੂੰ ਪੈਨਸ਼ਨ ਸੰਬੰਧੀ ਕੰਮਾਂ ਲਈ ਦਫ਼ਤਰਾਂ ਦੇ ਵਾਰ - ਵਾਰ ਚੱਕਰ ਲਗਾਉਣ ਤੋਂ ਰਾਹਤ ਦਿਵਾਉਣਾ ਅਤੇ ਉਨ੍ਹਾਂ ਦੀਆਂ ਲੰਬਿਤ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨਾ ਹੈ। ਉਨ੍ਹਾਂ ਮੇਲੇ ਦੌਰਾਨ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦਾ ਜਲਦੀ ਹੱਲ ਕਰਨ ਲਈ ਕਿਹਾ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਮੇਲੇ ਦੌਰਾਨ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਈ-ਕੇ.ਵਾਈ.ਸੀ., ਜੀਵਨ ਪ੍ਰਮਾਣ ਪੱਤਰ ਅਤੇ ਪੀ.ਪੀ.ਓ. ਦੀਆਂ ਬਕਾਇਆ ਪ੍ਰਕਿਰਿਆਵਾਂ ਵੀ ਮੌਕੇ ’ਤੇ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੋਰਟਲ ਰਾਹੀਂ ਡਿਜੀਟਲ ਲਾਈਫ਼ ਸਰਟੀਫ਼ਿਕੇਟ ਜਾਰੀ ਕਰਨ ਲਈ ਲੋੜੀਂਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਖ਼ਜ਼ਾਨਾ ਦਫ਼ਤਰ ਗਿੱਦੜਬਾਹਾ, ਲੰਬੀ ਤੇ ਮਲੋਟ ਵਿਖੇ ਵੀ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ। ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਪੈਨਸ਼ਨ ਇੰਚਾਰਜ ਸਾਹਿਬ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ., ਪੈਨਸ਼ਨ ਡਾਟਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਮੇਤ ਹੋਰ ਸਹੂਲਤਾਂ ਇਕੋ ਮੰਚ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਖ਼ਜ਼ਾਨਾ ਦਫ਼ਤ ਰ ਵਿਖੇ ਲੱਗ ਰਹੇ ਪੈਨਸ਼ਨਰ ਸੇਵਾ ਮੇਲੇ ਵਿਚ ਸ਼ਾਮਿਲ ਹੋ ਕੇ ਇਨ੍ਹਾਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਆਪਣੇ ਪੈਨ ਸ਼ਨ ਸੰਬੰਧੀ ਰਿਕਾਰਡ ਤੇ ਦਸਤਾਵੇਜ਼ਾਂ ਦੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਸਮੇਂ ਸਿਰ ਮੁਕੰਮਲ ਕਰਵਾਉਣ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਐਸ. ਡੀ. ਐਮ. ਦਫ਼ਤਰ ਗਿੱਦੜਬਾਹਾ ਦਾ ਘਿਰਾਓ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਸੰਬੰਧੀ ਐਸ. ਐਮ. ਓ. ਵਲੋਂ ਸੁਪਰਵਾਈਜ਼ਰਾਂ ਨਾਲ ਮੀਟਿੰਗ
Ad Position 24