19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡਰੱਗ ਹਾਟਸਪਾਟ ਖੇਤਰਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਵੱਖ-ਵੱਖ ਵਿਭਾਗਾਂ ਵਲੋਂ ਡਰੱਗ ਹਾਟਸਪਾਟ ਵਜੋਂ ਸ਼ਨਾਖ਼ਤ ਕੀਤੇ ਗਏ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਬਕਾਇਆ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 20-11-2026
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਵੱਖ-ਵੱਖ ਵਿਭਾਗਾਂ ਵਲੋਂ ਡਰੱਗ ਹਾਟਸਪਾਟ ਵਜੋਂ ਸ਼ਨਾਖ਼ਤ ਕੀਤੇ ਗਏ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਬਕਾਇਆ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀਆਂ ਗਤੀਵਿਧੀਆਂ ਦੇ ਪੱਖ ਤੋਂ ਸੰਵੇਦਨਸ਼ੀਲ ਐਲਾਨੇ ਗਏ ਹਾਟਸਪਾਟ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸ ਲਈ ਇਨ੍ਹਾਂ ਥਾਵਾਂ ’ਤੇ ਲੋੜੀਂਦੀਆਂ ਸਟਰੀਟ ਲਾਈਟਾਂ ਲਗਾਉਣ, ਸੀ.ਸੀ.ਟੀ.ਵੀ. ਕੈਮਰੇ ਸਥਾਪਤ ਕਰਨ ਅਤੇ ਸਫ਼ਾਈ ਦੇ ਕੰਮਾਂ ਨੂੰ ਮੁਕੰਮਲ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਨਾਲ ਅਜਿਹੇ ਖੇਤਰਾਂ ਵਿਚ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਨਸ਼ਿਆਂ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਰੋਕਣ ਵਿਚ ਮਦਦ ਮਿਲੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼., ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਵਿਭਾਗਾਂ ਨਾਲ ਸੰਬੰਧਿਤ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਂਦਿਆਂ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਵਲ ਪ੍ਰਸ਼ਾਸਨ, ਪੁਲਿਸ ਅਤੇ ਸਥਾਨਕ ਸਰਕਾਰੀ ਸੰਸਥਾਵਾਂ ਦਾ ਸਾਂਝਾ ਯਤਨ ਬੇਹੱਦ ਜ਼ਰੂਰੀ ਹੈ । ਜਿਨ੍ਹਾਂ ਵਿਭਾਗਾਂ ਦੇ ਕੰਮ ਅਜੇ ਅਧੂਰੇ ਹਨ, ਉਹ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਡੈਮੋਲਿਸ਼ਨ ਸੰਬੰਧੀ ਕਾਰਵਾਈ ਬਾਰੇ ਸਪੱਸ਼ਟ ਕੀਤਾ ਕਿ ਕਿਸੇ ਵੀ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਦੀ ਪ੍ਰਕਿਰਿਆ ਸਰਕਾਰ ਦੀਆਂ ਹਦਾਇਤਾਂ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਹੀ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਕਰਦਿਆਂ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਇਮ ਰੱਖਣਾ ਵੀ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਅਜਿਹਾ ਕਦਮ ਨਾ ਚੁੱਕਿਆ ਜਾਵੇ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋਵੇ। ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਬਲਜੀਤ ਕੌਰ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕਤੀਸਰ ਵੈੱਲਫ਼ੇਅਰ ਕਲੱਬ ਨੇ 200 ਤੋਂ ਵੱਧ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਐਸ. ਡੀ. ਐਮ. ਦਫ਼ਤਰ ਗਿੱਦੜਬਾਹਾ ਦਾ ਘਿਰਾਓ
Ad Position 24