19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਏਕਤਾ ਹੀ ਵਿਧਾਨ ਸਭਾ ਚੋਣਾਂ ਲਈ ਸਫ਼ਲਤਾ ਬਣੇਗੀ : ਢਿੱਲੋਂ

ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਇਕੋ-ਇਕ ਅਜਿਹੀ ਪਾਰਟੀ ਹੈ ਜੋ ਪੂਰੀ ਤਰ੍ਹਾਂ ਏਕਤਾ ਦੀ ਲੜੀ ’ਚ ਪੂਰੀ ਤਰ੍ਹਾਂ ਬੱਝੀ ਹੋਈ ਹੈ। ਇਸ ਦੀ ਏਕਤਾ ਹੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਫ਼ਲਤਾ ਦਾ ਕਾਰਨ ਬਣੇਗੀ।

Ad Position 21
No active advertisement
ਅਜੀਤ ਡੈਸਕ 20-11-2026
ਬਾਜਾਖਾਨਾ, 19 ਨਵੰਬਰ (ਜੀਵਨ ਗਰਗ)-ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਇਕੋ-ਇਕ ਅਜਿਹੀ ਪਾਰਟੀ ਹੈ ਜੋ ਪੂਰੀ ਤਰ੍ਹਾਂ ਏਕਤਾ ਦੀ ਲੜੀ ’ਚ ਪੂਰੀ ਤਰ੍ਹਾਂ ਬੱਝੀ ਹੋਈ ਹੈ। ਇਸ ਦੀ ਏਕਤਾ ਹੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਫ਼ਲਤਾ ਦਾ ਕਾਰਨ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕੋਆਡੀਨੇਟਰ ਗੁਰਚੇਤ ਸਿੰਘ ਢਿੱਲੋਂ ਨੇ ਇਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਦਲਾਅ ਦੀ ਸਰਕਾਰ ਸੱਤ੍ਹਾ ’ਚ ਆਉਣ ’ਤੇ ਇਕ ਮਹੀਨੇ ’ਚ ਨਸ਼ਾ ਰੋਕਣ ਦੀਆਂ ਗਾਰੰਟੀਆਂ ਦੇਣ ਵਾਲੀ ਪਾਰਟੀ ਦੇ ਰਾਜ ’ਚ ਨਸ਼ਿਆਂ ਨਾਲ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਬਦਲਾਅ ਦੀ ਸਰਕਾਰ ਦੇ ਦੌਰਾਨ ਪੰਜਾਬ ’ਚ ਕੋਈ ਵੀ ਅਜਿਹਾ ਪਿੰਡ, ਸ਼ਹਿਰ ਨਹੀਂ ਜਿਸ ’ਚ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਨਾ ਹੋਈ ਹੋਵੇ ਕਿਉਂਕਿ ਸਰਕਾਰ ਦੇ ਚਹੇਤਿਆਂ ਵਲੋਂ ਨਸ਼ੇ ਘਰ-ਘਰ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਪ੍ਰੰਤੂ ਪੰਜਾਬ ਦੇ ਲੋਕ ਇਸ ਦੀ ਅਸਲੀਅਤ ਤੋਂ ਪੂਰੀ ਤਰ੍ਹਾਂ ਵਾਕਫ਼ ਹਨ, ਇਸ ਲਈ ਉਹ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ, ਇਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਇਸ ਮੌਕੇ ਨਿਰਮਲ ਸਿੰਘ ਵੜਿੰਗ, ਪਰਗਟ ਸਿੰਘ ਬਰਾੜ ਡੋਡ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਸਾਬਕਾ ਸਰਪੰਚ ਜਸਮੇਲ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਬਰਾੜ, ਪਿੰਦਰ ਸਿੰਘ ਬਰਾੜ, ਸਰਬਜੀਤ ਸਿੰਘ ਨੰਬਰਦਾਰ, ਬਿੱਲੂ ਸਿੰਘ ਵੜਿੰਗ, ਬੱਬੂ ਸਿੰਘ ਬਰਾੜ, ਸਾਬਕਾ ਸਰਪੰਚ ਹਰਮੇਲ ਸਿੰਘ, ਜ਼ੋਰਾ ਸਿੰਘ ਬਰਾੜ ਪੰਚ, ਰਾਜੂ ਯੂ.ਪੀ. ਵਾਲਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਤੋਂ ਦੇਵੀ ਵਾਲਾ ਸੜਕ ਬਣਾਉਣ ਦੀ ਮੰਗ ਅਗਲੀ ਖ਼ਬਰ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ’ਚ ਨੈਸ਼ਨਲ ਇੰਟੀਗ੍ਰੇਸ਼ਨ ਡੇਅ ਮਨਾਇਆ
Ad Position 24