ਭਾਕਿਯੂ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਚੋਣ ਹੋਈ ਹਰਬੰਸ ਸਿੰਘ ਕੋਟਲੀ ਅਬਲੂ ਬਣੇ ਜ਼ਿਲ੍ਹਾ ਪ੍ਰਧਾਨ
ਮਲੋਟ, 23 ਨਵੰਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦਾ ਚੋਣ ਇਜਲਾਸ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪੁਰਾਣੀ ਜ਼ਿਲ੍ਹਾ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
ਮਲੋਟ, 23 ਨਵੰਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦਾ ਚੋਣ ਇਜਲਾਸ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪੁਰਾਣੀ ਜ਼ਿਲ੍ਹਾ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿਚ ਹਰਬੰਸ ਸਿੰਘ ਕੋਟਲੀ ਅਬਲੂ ਪਹਿਲੀ ਵਾਰ ਜ਼ਿਲ੍ਹਾ ਪ੍ਰਧਾਨ ਚੁਣੇ ਗਏ। ਨਵੀਂ ਕਮੇਟੀ ਵਿਚ ਗੁਰਪਾਸ ਸਿੰਘ ਸਿੰਘੇਵਾਲਾ ਸੀਨੀਅਰ ਮੀਤ ਪ੍ਰਧਾਨ, ਅਜੈਬ ਸਿੰਘ ਮੱਲਣ ਮੀਤ ਪ੍ਰਧਾਨ, ਗੁਰਭਗਤ ਸਿੰਘ ਭਲਾਈਆਣਾ ਜਨਰਲ ਸਕੱਤਰ, ਹਰਫੂਲ ਸਿੰਘ ਭਾਗਸਰ ਮੀਤ ਪ੍ਰਧਾਨ, ਡਾ. ਹਰਪਾਲ ਸਿੰਘ ਕਿੱਲਿਆਂਵਾਲੀ ਸੰਗਠਨ ਸਕੱਤਰ, ਨਿਸ਼ਾਨ ਸਿੰਘ ਕੱਖਾਂਵਾਲੀ ਪ੍ਰਚਾਰ ਸਕੱਤਰ ਅਤੇ ਕੁਲਵੀਰ ਸਿੰਘ ਭਾਗਸਰ ਵਿੱਤ ਸਕੱਤਰ ਚੁਣੇ ਗਏ। ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਅਹਿਦ ਲਿਆ। ਉਨ੍ਹਾਂ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਅਦਾਲਤੀ ਅਤੇ ਪੁਲਿਸ ਕੇਸ ਰੱਦ ਕਰਵਾਉਣ ਸਮੇਤ ਹੋਰਨਾਂ ਮੰਗਾਂ ਲਈ ਲੱਗਣ ਵਾਲੇ ਪੱਕੇ ਦਿਨ-ਰਾਤ ਦੇ ਮੋਰਚੇ ਵਿਚ ਵੱਡੀ ਗਿਣਤੀ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।