25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਲੋਟ ਵਿਖੇ ਰੁਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ

ਮਲੋਟ, 24 ਨਵੰਬਰ (ਪਾਟਿਲ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ. ਬੀ.

Ad Position 21
No active advertisement
ਅਜੀਤ ਡੈਸਕ 25-11-2026
ਮਲੋਟ, 24 ਨਵੰਬਰ (ਪਾਟਿਲ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ੍ਰੀ ਮੁਕਤਸਰ ਸਾਹਿਬ ਅਤੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਖਿਓਵਾਲੀ ਵਲੋਂ ਸਾਂਝੇ ਤੌਰ ’ਤੇ ਮਲੋਟ ਵਿਖੇ ਰੁਜ਼ਗਾਰ ਅਤੇ ਅਪ੍ਰੈਂਟਿਸਸ਼ਿਪ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀਮਤੀ ਕੰਚਨ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਅਜਿਹੇ ਮੇਲੇ ਨੌਜਵਾਨਾਂ ਨੂੰ ਉਦਯੋਗਿਕ ਅਦਾਰਿਆਂ ਨਾਲ ਜੋੜਨ ਅਤੇ ਉਨ੍ਹਾਂ ਦੇ ਹੁਨਰ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵੀ ਨੌਜਵਾਨਾਂ ਨੂੰ ਅਜਿਹੇ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੁਜ਼ਗਾਰ ਅਫ਼ਸਰ ਹਰਭਜਨ ਸਿੰਘ ਨੇ ਦੱਸਿਆ ਕਿ ਡੀ.ਬੀ.ਈ.ਈ. ਵਲੋਂ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ਹੁਨਰ ਸਿਖਲਾਈ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਆਈ.ਟੀ.ਆਈ. ਖਿਓਵਾਲੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵੱਲ ਇਕ ਸਾਂਝਾ ਉਪਰਾਲਾ ਹੈ। ਮੇਲੇ ਵਿਚ ਵੱਖ-ਵੱਖ ਖੇਤਰਾਂ ਦੀਆਂ 19 ਕੰਪਨੀਆਂ ਨੇ ਭਾਗ ਲਿਆ। ਇਸ ਦੌਰਾਨ ਕੁੱਲ 577 ਪ੍ਰਾਰਥੀਆਂ ਨੇ ਰੁਜ਼ਗਾਰ ਪ੍ਰਾਪਤ ਕਰਨ ਲਈ ਭਾਗ ਲਿਆ, ਜਿਨ੍ਹਾਂ ਵਿਚੋਂ ਵੱਖ-ਵੱਖ ਕੰਪਨੀਆਂ ਵਲੋਂ 264 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਅੰਤ ਵਿਚ ਰੁਜ਼ਗਾਰ ਮੇਲੇ ’ਚ ਭਾਗ ਲੈਣ ਵਾਲੀਆਂ ਕੰਪਨੀਆਂ ਅਤੇ ਸਮੂਹ ਪ੍ਰਾਰਥੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਸੋਥਾ ਵਿਖੇ ਪ੍ਰਕਾਸ ਪੁਰਬ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਟ੍ਰੈਫ਼ਿਕ ਦੀ ਸਮੱਸਿਆ ਬਣੀ ਘਾਤਕ ਜ਼ਿੰਦਗੀ-ਮੌਤ ਦਾ ਸੰਘਰਸ਼ ਬਣ ਰਿਹਾ ਵਿਦਿਆਰਥੀਆਂ ਦਾ ਸਕੂਲੀ ਸਫ਼...
Ad Position 24