ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ - ਸਤੀਸ਼ ਅਸੀਜਾ
ਮਲੋਟ, 24 ਨਵੰਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣ ’ਤੇ ਭਾਜਪਾ ਆਗੂ ਸਤੀਸ਼ ਅਸੀਜਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੀ ਰਾਜਨੀਤੀ ’ਚ ਅਹਿਮ ਕਦਮ ਹੈ ਅਤੇ ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਮਲੋਟ, 24 ਨਵੰਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣ ’ਤੇ ਭਾਜਪਾ ਆਗੂ ਸਤੀਸ਼ ਅਸੀਜਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੀ ਰਾਜਨੀਤੀ ’ਚ ਅਹਿਮ ਕਦਮ ਹੈ ਅਤੇ ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਿਆਸੀ ਗੱਠਜੋੜ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਤੇ ਸਮਰਥਕਾਂ ਦੀਆਂ ਭਾਵਨਾਵਾਂ ਇਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਪੂਰੀ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਰੇਗਾ ਅਤੇ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਵਿਚ ਪੰਜਾਬ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।