ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ - ਹਰਪ੍ਰੀਤ ਕੋਟਭਾਈ
ਮਲੋਟ, 24 ਨਵੰਬਰ (ਪਾਟਿਲ)-ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਹੈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ।
ਮਲੋਟ, 24 ਨਵੰਬਰ (ਪਾਟਿਲ)-ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਹੈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ। ਸ. ਕੋਟਭਾਈ ਨੇ ਕਿਹਾ ਕਿ ਅੱਜ ਇਕ ਵਾਰ ਫ਼ਿਰ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਗੱਲ ਕਰਨ ਅਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਦੇ ਮਕਸਦ ਨਾਲ ਹੋਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਗੱਠਜੋੜ ਦਾ ਪੂਰਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲੇਗਾ ਅਤੇ ਸੂਬਾ ਮੁੜ ਵਿਕਾਸ ਦੀ ਰਾਹ ’ਤੇ ਅੱਗੇ ਵਧੇਗਾ। ਉਨ੍ਹਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਪੰਜਾਬ ਦੇ ਅਸਲ ਹਿੱਤਾਂ ਨੂੰ ਤਰਜ਼ੀਹ ਨਹੀਂ ਦਿੱਤੀ। ਸਾਬਕਾ ਵਿਧਾਇਕ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣੇਗੀ। ਇਸ ਮੌਕੇ ਨਿੱਜੀ ਸਹਾਇਕ ਕੁਲਬੀਰ ਸਿੰਘ ਕੋਟਭਾਈ ਸਮੇਤ ਹੋਰ ਅਕਾਲੀ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।