ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮਲੋਟ, 24 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।
ਮਲੋਟ, 24 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਪ੍ਰਬੰਧਕ ਹਰਜੀਤ ਸਿੰਘ ਤੇ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰ ਤੋਂ ਸ਼ਾਮ ਤੱਕ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਗਏ। ਸਵੇਰ ਦੇ ਦੀਵਾਨ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਵੇਰੇ 8:30 ਤੋਂ 9:45 ਵਜੇ ਤੱਕ ਕੀਰਤਨ ਹੋਇਆ। ਇਸ ਉਪਰੰਤ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਨਿਰਪਾਲ ਸਿੰਘ ਅਬੋਹਰ ਵਾਲੇ ਅਤੇ ਭਾਈ ਰਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਰਾਤ ਦੇ ਦੀਵਾਨ ਵੀ ਸਜਾਏ ਜਾਣਗੇ।