ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਸਵੈ-ਜਨਗਣਨਾ ਦੀ ਪ੍ਰਕਿਰਿਆ ਮਾਤ-ਭਾਸ਼ਾ ‘ਪੰਜਾਬੀ’ ’ਚ ਦਰਜ ਕਰਨ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਗੱਠਜੋੜ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦਿਆਂ ਹੀ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਵੱਖ-ਵੱਖ ਤਰ੍ਹਾਂ ਦੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ ਹੈ। ਜਿੱਥੇ ਅਕਾਲੀ ਦਲ ਦੇ ਆਗੂ ਤੇ ਵਰਕਰ ਇਸ ਗੱਠਜੋੜ ਨੂੰ ਲੈ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ, ਉਥੇ ਹੀ ਭਾਜਪਾ ਦੇ ਕੁਝ ਆਗੂਆਂ ਤੇ ਵਰਕਰਾਂ ਵਿਚ ਨਿਰਾਸ਼ਾ ਦਾ ਮਾਹੌਲ ਵਿਖਾਈ ਦੇ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਗੱਠਜੋੜ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦਿਆਂ ਹੀ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਵੱਖ-ਵੱਖ ਤਰ੍ਹਾਂ ਦੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ ਹੈ। ਜਿੱਥੇ ਅਕਾਲੀ ਦਲ ਦੇ ਆਗੂ ਤੇ ਵਰਕਰ ਇਸ ਗੱਠਜੋੜ ਨੂੰ ਲੈ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ, ਉਥੇ ਹੀ ਭਾਜਪਾ ਦੇ ਕੁਝ ਆਗੂਆਂ ਤੇ ਵਰਕਰਾਂ ਵਿਚ ਨਿਰਾਸ਼ਾ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਇਸ ਗੱਠਜੋੜ ਤੋਂ ਬਾਅਦ ਅਕਾਲੀ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਉਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ, ਜਦਕਿ ਭਾਜਪਾ ਵਲੋਂ ਅਜਿਹੇ ਕਿਸੇ ਵੱਡੇ ਜਨਤਕ ਖ਼ੁਸ਼ੀ ਸਮਾਗਮ ਦੀ ਸੂਚਨਾ ਨਹੀਂ ਮਿਲੀ। ਸਿਆਸੀ ਹਲਕਿਆਂ ਵਿਚ ਇਸ ਗੱਠਜੋੜ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀ ਚਰਚਾ ਛਿੜੀ ਹੋਈ ਹੈ। ਭਾਜਪਾ ਦੇ ਕੁਝ ਆਗੂਆਂ ਦਾ ਮੰਨਣਾ ਹੈ ਕਿ ਇਸ ਗੱਠਜੋੜ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਮੁੜ ਸਰਗਰਮ ਹੋਣ ਦਾ ਮੌਕਾ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਦੀ ਸਿਆਸੀ ਸਥਿਤੀ ਕਾਫ਼ੀ ਕਮਜ਼ੋਰ ਹੋਈ ਸੀ, ਪਰ ਭਾਜਪਾ ਨਾਲ ਸਾਂਝ ਪੈਣ ਕਾਰਨ ਪਾਰਟੀ ਨੂੰ ਨਵਾਂ ਸਿਆਸੀ ਸਹਾਰਾ ਮਿਲ ਸਕਦਾ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਵਿਚ ਪਾਰਟੀ ਨੂੰ ਆਪਣੇ ਦਮ ’ਤੇ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਕੀਤੀਆਂ ਜਾ ਰਹੀਆਂ ਸਨ। ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਭਾਜਪਾ ਦੇ ਕਈ ਆਗੂ ਚੋਣ ਲੜਨ ਦੀਆਂ ਤਿਆਰੀਆਂ ਕਰ ਰਹੇ ਸਨ। ਇੱਥੋਂ ਤੱਕ ਕਿ ਵੱਖ-ਵੱਖ ਹਲਕਿਆਂ ਵਿਚ ਟਿਕਟ ਦੇ ਚਾਹਵਾਨ ਆਗੂਆਂ ਵਲੋਂ ਆਪਣੇ ਪ੍ਰਚਾਰ ਲਈ ਹੋਰਡਿੰਗ ਬੋਰਡ ਤੇ ਪੋਸਟਰ ਵੀ ਲਗਾਏ ਗਏ ਸਨ। ਪਾਰਟੀ ਦੇ ਵਰਕਰਾਂ ਵਿਚ ਵੀ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਵਿਖਾਈ ਦੇ ਰਿਹਾ ਸੀ। ਹੁਣ ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿਚ ਅਕਾਲੀ ਦਲ ਦੀ ਸਿਆਸੀ ਮੌਜੂਦਗੀ ਨੂੰ ਦੇਖਦਿਆਂ ਭਾਜਪਾ ਦੇ ਕਈ ਚੋਣ ਲੜਨ ਦੇ ਚਾਹਵਾਨ ਆਗੂਆਂ ਨੂੰ ਆਪਣੀਆਂ ਤਿਆਰੀਆਂ ਤੇ ਸਿਆਸੀ ਸੰਭਾਵਨਾਵਾਂ ਬਾਰੇ ਮੁੜ ਵਿਚਾਰ ਕਰਨਾ ਪੈ ਸਕਦਾ ਹੈ। ਹਾਲਾਂਕਿ ਸੀਟਾਂ ਦੀ ਵੰਡ ਸੰਬੰਧੀ ਅਜੇ ਕੋਈ ਅੰਤਿਮ ਤਸਵੀਰ ਸਾਹਮਣੇ ਨਹੀਂ ਆਈ, ਪਰ ਸੰਭਾਵੀ ਸਮਝੌਤੇ ਨੂੰ ਲੈ ਕੇ ਭਾਜਪਾ ਦੇ ਟਿਕਟ ਚਾਹਵਾਨਾਂ ਵਿਚ ਚਰਚਾ ਜ਼ਰੂਰ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਹੋਰਨਾਂ ਵਿਧਾਨ ਸਭਾ ਹਲਕਿਆਂ ਵਿਚ ਵੀ ਵੇਖਣ ਨੂੰ ਮਿਲ ਰਹੀ ਹੈ। ਇਸ ਸੰਬੰਧੀ ਕੁਝ ਭਾਜਪਾ ਆਗੂਆਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਨੇ ਵੀ ਗੱਠਜੋੜ ਨੂੰ ਲੈ ਕੇ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਦੇ ਆਗੂ ਤੇ ਵਰਕਰ ਚਾਹੁੰਦੇ ਸਨ ਕਿ ਭਾਜਪਾ ਪੰਜਾਬ ਵਿਚ ਇਕੱਲਿਆਂ ਚੋਣ ਮੈਦਾਨ ’ਚ ਉਤਰੇ ਅਤੇ ਆਪਣੀ ਸਿਆਸੀ ਤਾਕਤ ਦੇ ਆਧਾਰ ’ਤੇ ਸੂਬੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰੇ। ਇਸ ਦੇ ਨਾਲ ਹੀ ਗੱਠਜੋੜ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਕੁਝ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਕੁੱਲ ਮਿਲਾ ਕੇ ਅਕਾਲੀ-ਭਾਜਪਾ ਗ ੱਠਜੋੜ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਸਭ ਦੀਆਂ ਨਜ਼ਰਾਂ ਦੋਵਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ, ਚੋਣ ਰਣਨੀਤੀ ਅਤੇ ਆਗੂਆਂ ਤੇ ਵਰਕਰਾਂ ਦੇ ਆਪਸੀ ਤਾਲਮੇਲ ’ਤੇ ਟਿਕੀਆਂ ਹੋਈਆਂ ਹਨ। ਆਉਣ ਵਾਲੇ ਸਮੇਂ ਵਿਚ ਹੀ ਸਪੱਸ਼ਟ ਹੋਵੇਗਾ ਕਿ ਇਹ ਗੱਠਜੋੜ ਦੋਵਾਂ ਪਾਰਟੀਆਂ ਦੇ ਸਿਆਸੀ ਆਗੂਆਂ ਅਤੇ ਵਰਕਰਾਂ ਨੂੰ ਕਿਸ ਤਰ੍ਹਾਂ ਇਕ ਮੰਚ ’ਤੇ ਲਿਆਉਂਦਾ ਹੈ।