ਬਾਬਾ ਬੰਦਾ ਬਹਾਦਰ ਕਾਲਜ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ
ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਜ਼ਖ਼ਮੀ ਵਿਅਕਤੀ ਨੂੰ 50 ਹਜ਼ਾਰ ਦੀ ਵਿੱਤੀ ਮਦਦ ਦਿੱਤੀ
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਕਾਲਜ ਦੇ ਬੀ.
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਕਾਲਜ ਦੇ ਬੀ.ਐੱਡ. ਅਤੇ ਈ.ਟੀ.ਟੀ. ਵਿਦਿਆਰਥੀਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਸੰਵਿਧਾਨ ਦਿਵਸ ਦੇ ਤੌਰ ’ਤੇ ਮਨਾਉਣ ਦਾ ਕਾਰਨ ਸਾਡੇ ਦੇਸ਼ ਦੇ ਸੰਵਿਧਾਨ ਨੂੰ ਲਿਖਣ ਦਾ ਕੰਮ 26 ਨਵੰਬਰ 1949 ਨੂੰ ਪੂਰਾ ਹੋਇਆ ਸੀ ਅਤੇ ਅੱਜ ਦੇ ਦਿਨ ਹੀ ਭਾਰਤ ਦੀ ਸੰਵਿਧਾਨ ਸਭਾ ਨੇ ਰਸ਼ਮੀ ਤੌਰ ’ਤੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਸੀ, ਜਿਸ ਤੋਂ ਬਾਅਦ ਇਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਇਸੇ ਲਈ ਇਸ ਦਿਨ ਨੂੰ ਦੇਸ਼ ਭਰ ਦੇ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਿਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ 2015 ਦਾ ਐਲਾਨ ਸੰਵਿਧਾਨ ਦੇ ਮੁੱਖ ਆਰਕੀਟੈਕਟ ਡਾ. ਬੀ.ਆਰ. ਅੰਬੇਡਕਰ ਦੀ 12ਵੀਂ ਜਨਮ ਵਰ੍ਹੇਗੰਢ ਨੂੰ ਮਨਾਉਣ ਅਤੇ ਇਸ ਨੂੰ ਆਕਾਰ ਦੇਸ਼ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਮਾਨਤਾ ਦੇਣ ਲਈ ਵੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਦੌਰਾਨ ਕਾਲਜ ਚੇਅਰਮੈਨ ਪੁਨਿਤ ਇੰਦਰ ਬਾਵਾ ਵਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਦਿਨ ਸੰਵਿਧਾਨ ਵਿਚ ਦੱਸੇ ਗਏ ਬੁਨਿਆਦੀ ਕਰਤੱਵਾਂ ਬਾਰੇ ਜਾਗਰੂਕਤਾ ਪੈਦਾ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਦਾ ਸਨਮਾਨ ਕਰਨ ਦੀ ਪ੍ਰੇਰਨਾ ਦਿੱਤੀ। ਅੰਤ ’ਚ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਆਰਕੀਟੈਕਟ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਤੋਂ ਸੇਧ ਲਈ ਪ੍ਰੇਰਿਆ।