ਸਰਕਾਰੀ ਕੰਨਿਆ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ
ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।
ਕੋਟਕਪੂਰਾ, 26 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਸਵੇਰ ਦੀ ਸਭਾ ਦੌਰਾਨ ਪਰਮਜੀਤ ਕੌਰ ਲੈਕ. ਰਾਜਨੀਤੀ ਵਿਗਿਆਨ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਣ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਕ ਆਜ਼ਾਦ ਦੇਸ਼ ਲਈ ਸੰਵਿਧਾਨ ਦੀ ਲੋੜ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2015 ’ਚ ਭਾਰਤ ਸਰਕਾਰ ਨੇ 26 ਨਵੰਬਰ ਨੂੰ ਹਰ ਸਾਲ ਸੰਵਿਧਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਉਸ ਸਮੇਂ ਤੋਂ ਹਰ ਸਾਲ 26 ਨਵੰਬਰ ਨੂੰ ਇਹ ਦਿਨ ਦੇਸ਼ ਭਰ ’ਚ ਲਗਾਤਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ 12ਵੀਂ ਸ਼੍ਰੇਣੀ ਦੀ ਵਿਦਿਆਰਥਣ ਅੰਕਿਤਾ ਅਤੇ ਪਰਨੀਤ ਕੌਰ ਨੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਸੰਵਿਧਾਨ ਦੀ ਪ੍ਰਸਤਾਵਨਾ, ਜਿਸ ਨੂੰ ਕਿ ਸੰਵਿਧਾਨ ਦੀ ਕੁੰਜੀ ਵੀ ਕਿਹਾ ਜਾਂਦਾ ਹੈ, ਪੜ੍ਹ ਕੇ ਸੁਣਾਈ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਬਲਜੀਤ ਸੰਧੂ, ਅਮਰਜੀਤ ਕੌਰ ਅਤੇ ਕੰਚਨ ਬਾਲਾ ਤੋਂ ਇਲਾਵਾ ਸਮੁੱਚਾ ਸਟਾਫ਼ ਮੌਜੂਦ ਸੀ।