26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੰਵਿਧਾਨ ਦਿਵਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਚੁੱਕੀ ਸਹੁੰ ਸਾਨੂੰ ਆਪਣੇ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ- ਡੀ.ਸੀ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਦੇ ਸੰਵਿਧਾਨ ਦੀ ਮਹੱਤਤਾ ਅਤੇ ਇਸਦੇ ਮੁੱਲਾਂ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸੰਵਿਧਾਨ ਦਿਵਸ’ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਿਵਾਈ ਤੇ ਸਾਡੇ ਸੰਵਿਧਾਨ ਘਾੜਿਆਂ ਨੇ 26 ਨਵੰਬਰ 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਦੇਸ਼ ਦੇ ਸੰਵਿਧਾਨ ਦੀ ਮਹੱਤਤਾ ਅਤੇ ਇਸਦੇ ਮੁੱਲਾਂ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਸੰਵਿਧਾਨ ਦਿਵਸ’ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦੀ ਦਿਵਾਈ ਤੇ ਸਾਡੇ ਸੰਵਿਧਾਨ ਘਾੜਿਆਂ ਨੇ 26 ਨਵੰਬਰ 1949 ਨੂੰ ਭਾਰਤ ਦਾ ਵਿਸਥਾਰ ਸੰਵਿਧਾਨ ਅਪਣਾਇਆ, ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸੰਵਿਧਾਨ ਵਿਚ ਮਿਲੇ ਅਧਿਕਾਰਾਂ ਅਤੇ ਫ਼ਰਜ਼ਾਂ ਨੂੰ ਸਮਝ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ, ਜਿਸ ਦਾ ਮੁੱਖ ਮਕਸਦ ਦੇਸ਼ ਦੇ ਹਰ ਨਾਗਰਿਕ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਆਜ਼ਾਦੀ ਦੇ ਨਾਲ ਨਾਲ ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਾਰਤੀ ਸੰਵਿਧਾਨ ਅਨੁਸਾਰ ਮਿਲੇ ਅਧਿਕਾਰਾਂ ਤੇ ਆਪਣੇ ਫ਼ਰਜਾਂ ਪ੍ਰਤੀ ਸੁਚੇਤ ਹੋ ਕੇ ਹਰ ਨਾਗਰਿਕ ਨੂੰ ਸੰਵਿਧਾਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਹ ਸੰਵਿਧਾਨ ਸਾਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ ਉਥੇ ਹੀ ਪ੍ਰਗਟਾਵੇ ਦਾ ਅਧਿਕਾਰ ਵੀ ਦਿੰਦਾ ਹੈ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ ਐਮ.ਬੀ.ਬੀ.ਐਸ. ਦੀ ਵਿਦਿਆਰਥਣ ਹਰਸਿਮਰਤ ਕੌਰ ਨੂੰ ਨਮ ਅੱਖਾਂ... ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24