26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀ ਨਿਵਾਸੁਲੂ ਬੀੜ ਸਿੱਖਾਂ ਵਾਲਾ ਗਊਸ਼ਾਲਾ ਵਿਖੇ ਪੁੱਜੇ

ਕੋਟਕਪੂਰਾ, 26 ਨਵੰਬਰ ( ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਪਿੰਡ ਬੀੜ ਸਿੱਖਾਂ ਵਾਲਾ ਗਉਸ਼ਾਲਾ ਵਿਖੇ ਭਾਜਪਾ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਨਿਵਾਸਲੂ ਪੁੱਜੇ। ਉਨ੍ਹਾਂ ਗਊਸ਼ਾਲਾ ਵਿਖੇ ਗਊਆਂ ਦੀਆਂ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਕੋਟਕਪੂਰਾ, 26 ਨਵੰਬਰ ( ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਪਿੰਡ ਬੀੜ ਸਿੱਖਾਂ ਵਾਲਾ ਗਉਸ਼ਾਲਾ ਵਿਖੇ ਭਾਜਪਾ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਨਿਵਾਸਲੂ ਪੁੱਜੇ। ਉਨ੍ਹਾਂ ਗਊਸ਼ਾਲਾ ਵਿਖੇ ਗਊਆਂ ਦੀਆਂ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਗਊ ਵੰਸ਼ ਲਈ ਵਿਸ਼ੇਸ਼ ਪੈਕੇਜ ਤਿਆਰ ਕਰ ਰਹੇ ਹਨ। ਗਊਸ਼ਾਲਾਵਾਂ ਨੂੰ ਹੋਰ ਵਧੀਆ ਬਣਾਉਣ ਲਈ ਅਤੇ ਗਊਆਂ ਦੀ ਸਾਂਭ ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਮਲਕੀਤ ਦਾਸ ਅਤੇ ਸੇਵਾਦਾਰ ਪਰਮੇਸ਼ਵਰ ਸਿਬੀਆ, ਰਾਜਾ ਸਿੰਘ , ਮੱਖਣ ਸ਼ਰਮਾ, ਰਣਜੀਤ ਸਿੰਘ ਵਡੇਰਾ, ਮੱਖਣ ਸਿੰਘ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਭਾਜਪਾ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ, ਜਸਵਿੰਦਰ ਸਿੰਘ ਗੋਲਾ ਸਮੇਤ ਹੋਰ ਵੀ ਭਾਜਪਾ ਆਗੂ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਲਈ ਕੋਟਕਪੂਰਾ ਤੋਂ ‘ਆਪ’ ਆਗੂਆਂ ਵਲੋਂ ਬੱਸਾਂ ਰਵਾਨਾ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ
Ad Position 24