26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇਂਦਰੀ ਜੇਲ੍ਹ ’ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਮੇਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਅਲੱਗ-ਅਲੱਗ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲਈ ਗਈ ਤੇ ਬੰਦੀਆਂ ਪਾਸੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਗੁਰਵਿੰਦਰ ਸਿੰਘ ਕਿੰਦਰ ਪੁੱਤਰ ਸੁਰੀਤ ਸਿੰਘ, ਹਵਾਲਾਤੀ ਹਰਪ੍ਰੀਤ ਸਿੰਘ ਹੈਪੀ ਪੁੱਤਰ ਕਰਨੈਲ ਸਿੰਘ ਤੇ ਹਵਾਲਾਤੀ ਈਸ਼ਵਰ ਸਿੰਘ ਪੁੱਤਰ ਸੁਲਤਾਨ ਸਿੰਘ ਹਾਲ ਵਾਸੀ ਕੇਂਦਰੀ ਜੇਲ੍ਹ, ਫ਼ਰੀਦਕੋਟ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ
Ad Position 24